ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਮੀਖਿਆ ਮੀਟਿੰਗ ਹੋਈ

ਮਾਨਸਾ, 26 ਮਾਰਚ:
ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ’ਤੇ ਡਾ.ਗੁਰਚੇਤਨ ਪ੍ਰਕਾਸ਼ ਕਾਰਜਕਾਰੀ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਹੋਈ।
      ਕਾਰਜਕਾਰੀ ਸਿਵਲ ਸਰਜਨ, ਡਾ. ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕ ਅੱਪ ਜਰੂਰ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਜਿਲਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਸੀਨੀਅਰ ਮੈਡੀਕਲ ਅਫਸਰ ਡਾ.ਹਰਦੀਪ ਸ਼ਰਮਾ ਖਿਆਲਾ ਕਲਾ, ਡਾ. ਸ਼ੇਰਜੰਗ ਸਿੰਘ ਸਿੱਧੂ ਸੈਕਟਰੀ ਆਈ. ਐਮ. ਏ., ਡਾ. ਰਸ਼ਮੀ (ਔਰਤ ਰੋਗਾਂ ਦੇ ਮਾਹਿਰ) ਮੈਡੀਕਲ ਅਫਸਰ, ਡਾਕਟਰ ਕਮਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਸ੍ਰੀਮਤੀ ਗੁਰਵਿੰਦਰ ਕੌਰ ਨਰਸਿੰਗ ਸਿਸਟਰ ਜੱਚਾ ਬੱਚਾ ਮਾਨਸਾ, ਡਾ.ਰਸ਼ਮੀ ਗਾਇਨਾਕੋਲੋਜਿਸਟ, ਡਾ. ਹੀਨੂੰ ਸਿੰਗਲਾ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ, ਸਬੰਧਤ ਐੱਲ, ਐਚ ਵੀ, ਏ.ਐਨ.ਐਮ., ਆਸ਼ਾ ਵਰਕਰ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਸ਼ਰਨਜੀਤ ਕੌਰ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685