ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਮੋਗਾ, 28 ਅਪ੍ਰੈਲ (000) - ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ। ਜ਼ਮੀਨੀ ਪੱਧਰ ਉੱਤੇ ਕਈ ਤਰ੍ਹਾਂ ਦੀਆਂ ਅੜਚਨਾਂ ਹੋਣ ਦੇ ਬਾਵਜ਼ੂਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ ਲਿਫਟਿੰਗ ਵਿੱਚ ਵੀ ਬਹੁਤ ਤੇਜ਼ੀ ਆ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚੋਂ ਨਾਲ ਦੀ ਨਾਲ ਹੀ ਵਿਹਲਾ ਕੀਤਾ ਜਾ ਰਿਹਾ ਹੈ। 
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਮੋਗਾ ਵੀ ਮੁੱਖ ਦਾਣਾ ਮੰਡੀ ਸਮੇਤ ਕਈ ਮੰਡੀਆਂ ਦਾ ਦੌਰਾ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 409558 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 374195 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ 161879 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਖਰੀਦੀ ਹੋਈ ਕਣਕ ਦੀ ਅਦਾਇਗੀ ਪ੍ਰਸ਼ਾਸ਼ਨ ਵੱਲੋਂ 48 ਘੰਟੇ ਵਿੱਚ ਕਰਨੀ ਹੁੰਦੀ ਹੈ ਪਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਅਦਾਇਗੀ 24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੋਗਾ ਵਿੱਚ 491.77 ਕਰੋੜ ਦੇ ਮੁਕਾਬਲੇ ਹੁਣ ਤੱਕ 652.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜੋ ਕਿ ਕੁੱਲ ਅਦਾਇਗੀ ਦਾ 
132.72 ਫ਼ੀਸਦੀ ਬਣਦੀ ਹੈ। 
ਲਿਫਟਿੰਗ ਬਾਰੇ ਸਥਿਤੀ ਸਾਫ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਸੀਜਨ ਵਿੱਚ ਇਕੋ ਸਮੇਂ ਤੇਜ਼ੀ ਆਉਣ ਕਾਰਨ ਮੰਡੀਆਂ ਵਿਚ ਲਿਫਟਿੰਗ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਹੁਣ ਰੋਜ਼ਾਨਾ 30 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ, ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ 27287 ਮੀਟ੍ਰਿਕ ਟਨ ਤੋਂ ਕਿਤੇ ਜਿਆਦਾ ਹੈ। ਆੜ੍ਹਤੀ ਭਾਈਚਾਰੇ ਵੱਲੋਂ ਇਸ ਵਾਰ ਅਡਾਨੀ ਸਾਈਲੋ ਵਿੱਚ ਸਿੱਧੇ ਤੌਰ ਉੱਤੇ ਕਣਕ ਨਾ ਭੇਜਣ ਦੇ ਬਾਵਜ਼ੂਦ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕਰਕੇ ਰੋਜ਼ਾਨਾ 4000 ਮੀਟ੍ਰਿਕ ਟਨ ਕਣਕ ਪਹੁੰਚਾਈ ਜਾ ਰਹੀ ਹੈ। ਪਿਛਲੇ ਸੀਜਨਾਂ ਦੌਰਾਨ ਇਹ ਦਰ 10 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਹੁੰਦੀ ਸੀ ਪਰ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਗੈਪ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। 
ਦੂਜੇ ਪਾਸੇ ਜ਼ਿਲ੍ਹਾ ਮੋਗਾ ਵਿਚ 2 ਹੀ ਰੇਲਵੇ ਸਟੇਸ਼ਨ ਹਨ, ਜਿਥੋਂ ਸਪੈਸ਼ਲ ਲਗਾ ਕੇ ਕਣਕ ਭੇਜੀ ਜਾ ਸਕਦੀ ਹੈ। ਇਹ ਸਪੈਸ਼ਲਾਂ ਲਗਾਤਾਰ ਲਗਵਾਈਆਂ ਜਾ ਰਹੀਆਂ ਹਨ। ਇਥੇ ਇਹ ਗੱਲ ਵਿਸ਼ੇਸ਼ ਤੌਰ ਉੱਤੇ ਦੱਸਣਯੋਗ ਹੈ ਕਿ ਅਗਾਮੀ ਝੋਨੇ ਦੀ ਲਵਾਈ ਦੇ ਸੀਜਨ ਨੂੰ ਧਿਆਨ ਨੂੰ ਰੱਖਦੇ ਹੋਏ ਕਿਸਾਨਾਂ ਲਈ ਫਰਟੀਲਾਈਜ਼ਰ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਕਿਉਂਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਕੋ ਦਮ ਫਰਟੀਲਾਈਜ਼ਰ ਦੀ ਮੰਗ ਵੀ ਸ਼ੁਰੂ ਕਰ ਦੇਣੀ ਹੈ। ਅਜਿਹੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫਰਟੀਲਾਈਜ਼ਰ ਦੇ ਰੇਕ ਵੀ ਨਾਲੋਂ ਨਾਲ ਲਗਵਾਏ ਜਾ ਰਹੇ ਹਨ। 
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਉੱਤੇ ਭਰੋਸਾ ਰੱਖਣ। ਉਹਨਾਂ ਨੂੰ ਕਿਸੇ ਵੀ ਹਾਲ ਵਿੱਚ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਅਗਲੇ ਇਕ ਦੋ ਦਿਨ ਵਿੱਚ ਲਿਫਟਿੰਗ 100 ਫ਼ੀਸਦੀ ਤੱਕ ਪਹੁੰਚ ਜਾਵੇਗੀ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 6.94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਹੁਣ ਤੱਕ 61 ਫ਼ੀਸਦੀ ਤੋਂ ਵਧੇਰੇ ਦੀ ਆਮਦ ਹੋ ਚੁੱਕੀ ਹੈ। 
ਉਹਨਾਂ ਕਿਸਾਨਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਝਾੜ ਨਿਕਲ ਰਿਹਾ ਹੈ। ਇਸ ਦੇ ਨਾਲ ਦਾਣੇ ਦੀ ਕੁਆਲਿਟੀ ਵੀ ਵਧੀਆ ਹੈ। ਇਸ ਮੌਕੇ ਉਹਨਾਂ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਵੀ ਗੱਲਬਾਤ ਕੀਤੀ। 
Tags:

Advertisement

Latest News

ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ ਦਿੱਲੀ ਦੇ ਚਾਂਦਨੀ ਚੌਕ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ
New Delhi,12 May,2024,(Azad Soch News):- ਦਿੱਲੀ ਦੇ ਚਾਂਦਨੀ ਚੌਕ (Chandni Chowk) ਦੇ ਕਿਨਾਰੀ ਬਾਜ਼ਾਰ ਵਿੱਚ ਅੱਜ ਦੁਪਹਿਰੇ ਅਚਾਨਕ ਅੱਗ ਲੱਗ...
ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਸਵੀਪ ਟੀਮ ਨੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਿੱਤਾ ਵੋਟ ਪਾਉਣ ਦਾ ਸੁਨੇਹਾ
ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼
ਮਜੀਠਾ ਵਿਧਾਨਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਜ਼ੋਰਾਂ ਤੇ
ਸੈਂਸਰਾਂ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਮਾਂ ਦਿਵਸ ਮੌਕੇ ਜਿ਼ਲ੍ਹਾ ਪੁਲਿਸ ਨੇ ਮਹਿਲਾ ਪੁਲਿਸ ਕਰਮੀਆਂ ਲਈ ਕਰਵਾਈ ਡਰਿੱਲ