ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ  ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ।

ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

 

Advertisement

Latest News

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ
ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ...
ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ - ਹਰਮੀਤ ਸਿੰਘ ਸੰਧੂ
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ