'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

ਬਟਾਲਾ, 16 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਵਾਰਡ ਨੰਬਰ 31 ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕੈਂਪ ਲਗਾਇਆ ਗਿਆ ਤੇ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕੀਤੀ ਗਈ ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ ਤਹਿਤਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਲੋੜ ਪੈਣ 'ਤੇ ਵਿਅਕਤੀ ਆਪਣੀ ਬਿਮਾਰੀ ਦਾ ਇਲਾਜ ਕਰਵਾ ਸਕਦਾ ਹੈਜਿਸ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਦੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤਸਿੱਖਿਆਮੁਫ਼ਤ ਬਿਜਲੀ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। 

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ