ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਫਰੀਦਕੋਟ 5 ਫਰਵਰੀ ()

ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵਿਵੇਕ ਕੁਮਾਰ ਸਿੰਘ ਅਤੇ ਨਾਇਕ ਕਲਰਕ ਗੁਨਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਉਨ੍ਹਾਂ ਨੇ ਪੰਜਾਬ ਰੈਜੀਮੈਂਟ ਸੈਂਟਰ ਦੇ ਕਮਾਡੈਂਟ ਬ੍ਰਿਗੇਡੀਅਰ ਸਾਜੇਸ਼ ਬਾਬੂ ਪੀ.ਜੀ. ਅਤੇ ਪੰਜਾਬ ਰਿਕਾਰਡ ਆਫਿਸ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਦੇਵਾਸ਼ੀਸ਼ ਡੇ ਦੀ ਇਸ ਪ੍ਰਕਾਰ ਦੇ ਲੋਕ-ਹਿਤੈਸ਼ੀ ਕੈਂਪ ਲਗਾਉਣ ਲਈ ਖੁੱਲ੍ਹ ਕੇ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਦਫ਼ਤਰ ਆਉਣ ਵਾਲੇ ਸਾਬਕਾ ਸੈਨਿਕਾਂ ਵੱਲੋਂ ਵੀ ਕੈਂਪ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੌਜੂਦ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ