ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੱਗਾ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ, 10 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੇ ਮਾਮਲੇ ਨਿਪਟਾਉਣ ਲਈ ਅੱਜ ਲਾਈ ਗਈ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 50 ਤੋਂ ਵੱਧ ਮਾਮਲੇ ਪ੍ਰਾਪਤ ਹੋਏ ਜਿਨ੍ਹਾਂ ਵਿਚੋਂ 25 ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਉਪਰੰਤ ਰਹਿੰਦੇ ਮਾਮਲਿਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

          ਅਕਾਊਂਟੈਂਟ ਜਨਰਲ ਪੰਜਾਬ ਦੇ ਦਫ਼ਤਰ ਵਲੋਂ ਆਏ ਸੀਨੀਅਰ ਅਕਾਊਂਟ ਅਫ਼ਸਰ ਕਰਨ ਸਿੰਘ, ਸੰਜੀਤ ਅਤੇ ਵਿੱਕੀ ਯਾਦਵ ਤੋਂ ਇਲਾਵਾ ਡਿਪਟੀ ਕਮਿਸ਼ਨ ਦਫ਼ਤਰ ਵਲੋਂ ਨੋਡਲ ਅਧਿਕਾਰੀ ਸੁਪਰਡੈਂਟ ਬਲਕਾਰ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਗਹੁ ਨਾਲ ਸੇਵਾਮੁਕਤ ਕਰਮਚਾਰੀਆਂ ਦੇ ਪੈਨਸ਼ਨ ਅਤੇ ਫੈਮਲੀ ਪੈਨਸ਼ਨਰਾਂ ਦੇ ਕੇਸਾਂ ਦੀ ਸੁਣਵਾਈ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ, ਪੁਲਿਸ, ਪਸ਼ੂ ਪਾਲਣ ਵਿਭਾਗ, ਡੇਅਰੀ, ਸਿੱਖਿਆ ਆਦਿ ਵਿਭਾਗਾਂ ਨਾਲ ਸਬੰਧਤ ਮਸਲੇ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਨਹੀਂ ਹੋ ਸਕਿਆ ਉਨ੍ਹਾਂ ਬਾਰੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਲੋੜੀਂਦੀ ਕਾਰਵਾਈ ਕਰਕੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਜ਼ਿਕਰਯੋਗ ਹੈ ਕਿ ਮਹਾਂ ਲੇਖਾਕਾਰ ਦਫ਼ਤਰ ਵਲੋਂ ਲਗਾਇਆ ਗਿਆ ਇਹ ਕੈਂਪ ਪੈਨਸ਼ਨਰਾਂ ਲਈ ਬੇਹੱਦ ਲਾਹੇਵੰਦ ਰਿਹਾ ਅਤੇ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਨ੍ਹਾਂ ਮਾਮਲਿਆਂ ਦੀ ਸਮੇਂ-ਸਮੇਂ ਸਿਰ ਨਜ਼ਰਸਾਨੀ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਪੈਨਸ਼ਨਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ