ਬਾਲ ਭਿੱਖਿਆਂ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਮਾਲੇਰਕੋਟਲਾ ਵਿਖੇ ਚਲਾਈ ਜਾ ਰਹੀ ਹੈ ਵਿਸ਼ੇਸ ਚੈਕਿੰਗ ਅਭਿਆਨ
By Azad Soch
On
ਮਾਲੇਰਕੋਟਲਾ, 31 ਅਕਤੂਬਰ –
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹੇ ਨੂੰ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਕੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਲ ਸੁਰੱਖਿਆ ਵਿਭਾਗ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮਾਲੇਰਕੋਟਲਾ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।
ਇਸੇ ਮੁਹਿੰਮ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਚਲਾਈ ਵਿਸ਼ੇਸ ਚੈਕਿੰਗ ਅਭਿਆਨ ਆਰੰਭਿਆ ਗਿਆ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਬੱਚਿਆਂ ਦੀ ਜਾਂਚ ਪੜਤਾਲ ਅਤੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ, ਇਸ ਸ਼ਰਤ ਨਾਲ ਕਿ ਉਹ ਆਪਣੇ ਬੱਚਿਆਂ ਨੂੰ ਭਵਿੱਖ ਵਿੱਚ ਕਦੇ ਵੀ ਭੀਖ ਮੰਗਣ ਲਈ ਘਰ ਤੋਂ ਬਾਹਰ ਨਹੀਂ ਭੇਜਣਗੇ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਪੂਰੀ ਜਿੰਮੇਵਾਰੀ ਲੈਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਕਾਉਂਸਲਿੰਗ ਦਿੱਤੀ ਗਈ ਅਤੇ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਕਿ ਜੇਕਰ ਦੁਬਾਰਾ ਉਨ੍ਹਾਂ ਦੇ ਬੱਚੇ ਸ਼ਹਿਰ ਵਿੱਚ ਭੀਖ ਮੰਗਦੇ ਪਾਏ ਗਏ ਤਾਂ ਉਨ੍ਹਾਂ ਨੂੰ ਜਲੰਧਰ ਦੇ ਹੋਮ ਘਰ ਭੇਜ ਦਿੱਤਾ ਜਾਵੇਗਾ। ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਇਹ ਚੈਕਿੰਗ ਅਭਿਆਨ ਅਗਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗਾ ਤਾਂ ਜੋ ਜ਼ਿਲ੍ਹੇ ਨੂੰ ਬਾਲ ਭਿਖਿਆ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ।
ਇਸ ਚੈਕਿੰਗ ਅਭਿਆਨ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੂਬੀਨ ਕੁਰੇਸ਼ੀ (CPO), ਹੈਡਮਾਸਟਰ ਕੁਲਵਿੰਦਰ ਸਿੰਘ, ਰਫ਼ੀਕ ਮੁਹੰਮਦ, ਗੁਰਜੰਟ ਸਿੰਘ, ਜਸਪ੍ਰੀਤ ਕੌਰ, ਚਾਈਲਡ ਲਾਈਨ ਸੁਪਰਵਾਈਜ਼ਰ ਯੂਨਿਸ, ਕਾਉਂਸਲਰ ਰਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਪਰਗਟ ਸਿੰਘ ਅਤੇ ਬਾਲ ਸੁਰੱਖਿਆ ਯੂਨਿਟ ਦੀ ਪੂਰੀ ਟੀਮ ਮੌਜੂਦ ਸੀ।
Related Posts
Latest News
07 Dec 2025 12:24:15
New Delhi,07,DEC,2025,(Azad Soch News):- OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ...


