ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
   ਵਿਧਾਇਕ  ਸ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ। 
 
ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ। ਵਪਾਰੀਆਂ ਵੱਲੋਂ ਬਿਜਲੀ, ਪਾਰਕਿੰਗ, ਸਫਾਈ, ਟੈਕਸ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸ਼੍ਰੀ ਨਰੇਸ਼ ਸਿੰਗਲਾ ਨੇ ਗੰਭੀਰਤਾ ਨਾਲ ਸੁਣਿਆ।
 
ਸ਼੍ਰੀ ਨਰੇਸ਼ ਸਿੰਗਲਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਹੋ ਸਕੇ ਅਤੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।ਉਹਨਾਂ ਹਾਜ਼ਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆ ਦੀਆ ਮੁਸ਼ਕਿਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।
 
ਇਸ ਮੌਕੇ ਚੈਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ ਅਮਨਦੀਪ ਸਿੰਘ ਬਾਬਾ, ਸ਼੍ਰੀ ਗੁਰਪ੍ਰੀਤ ਸਿੰਘ ਸਿੱਧੂ ਅਤੇ ਸ਼੍ਰੀ ਰਵਿੰਦਰ ਗੋਇਲ ਮੈਂਬਰ ਟਰੇਡ ਕਮਿਸ਼ਨ, ਏ.ਸੀ.ਐਸ.ਟੀ ਸ੍ਰੀ ਵਰੁਣ ਨਾਗਪਾਲ, ਮੈਡਮ ਊਸ਼ਾ ਐਸ. ਟੀ. ਓ., ਇੰਸਪੈਕਟਰ ਸੁਖਵੰਤ ਸਿੰਘ, ਜਸਪ੍ਰੀਤ ਸਿੰਘ ਜੇ.ਈ ਨਗਰ ਸੁਧਾਰ ਟਰਸਟ, ਅਨਮੋਲ ਸਿੰਘ ਲੇਬਰ ਇੰਸਪੈਕਟਰ, ਡਾ. ਹਿਮਾਂਸ਼ੂ ਗੁਪਤਾ, ਜਸਵੰਤ ਸਿੰਘ ਸਿੱਧੂ, ਐਮ ਈ ਸ੍ਰੀ ਰਾਕੇਸ਼ ਕੰਬੋਜ, ਈ.ਓ ਸ੍ਰੀ ਅੰਮ੍ਰਿਤ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀ ਹਾਜ਼ਰ ਸਨ। 

Advertisement

Latest News

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ:...
ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਅਤੇ ਘੁਟਾਲੇਬਾਜ਼ਾਂ ਨੂੰ ਵੀ ਟਿਕਟਾਂ ਦੇਣ ਸੁਖਬੀਰ ਬਾਦਲ: ਕੁਲਦੀਪ ਧਾਲੀਵਾਲ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ - ਸਿਵਲ ਸਰਜਨ
ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ