12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

ਫ਼ਿਰੋਜ਼ਪੁਰ, 3 ਸਤੰਬਰ 2024.

             ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂਸਿਵਲ ਅਤੇ ਪੁਲੀਸ ਅਧਿਕਾਰੀਆਂਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ 10 ਸਤੰਬਰ ਨੂੰ ਹੋਵੇਗਾ ਅਤੇ 12 ਸਤੰਬਰ ਨੂੰ ਭੋਗ ਪਾਏ ਜਾਣਗੇ।

            ਇਸ ਮੌਕੇ ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀਸਾਫ-ਸਫਾਈਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀਪੇਂਟ ਤੇ ਮੁਰੰਮਤਪਾਣੀ ਦਾ ਛਿੜਕਾਅਅਸਥਾਈ ਪਖਾਨਿਆਂ ਦਾ ਪ੍ਰਬੰਧਮੈਡੀਕਲ ਸਹੂਲਤਾਂਲੰਗਰ ਦਾ ਪ੍ਰਬੰਧਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ

          ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲਡੀ.ਐਸ.ਪੀ. ਸੁਖਵਿੰਦਰ ਸਿੰਘ, ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਅਮਰੀਕ ਸਿੰਘ, ਬਾਬਾ ਬਲੰਬਰ ਸਿੰਘ ਤੋਂ ਇਲਾਵਾ ਭਾਰਤੀ ਫੌਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ
ਭਦੌੜ, 18 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ...
ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ 'ਚ ਹੋਵੇਗੀ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਜਲੰਧਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਚਾਰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ
ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ
ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ