ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

ਫ਼ਰੀਦਕੋਟ, 9 ਅਕਤੂਬਰ ( )  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

 

ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਨਾਲ ਹਵਾਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸਮੁੱਚੀ ਸੰਭਾਲ ਕਰਨੀ ਚਾਹੀਦੀ ਹੈ।

 

ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੇ ਵਿੱਚ ਲਗਭਗ 25 ਤੋਂ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਅਤੇ ਇਸ ਵਿੱਚੋਂ 10 ਕੁਇੰਟਲ ਪਰਾਲੀ ਸਾੜਨ ਨਾਲ ਜੈਵਿਕ ਕਾਰਬਨਨਾਈਟਰੋਜਨਫਾਸਫੋਰਸਪੋਟਾਸ਼ੀਅਮ ਅਤੇ ਗੰਧਕ ਵਰਗੇ ਅਹਿਮ ਤੱਤਾਂ ਦਾ ਵੱਡਾ ਨੁਕਸਾਨ ਹੁੰਦਾ ਹੈ। ਇਸ ਮੌਕੇ ਉਨ੍ਹਾਂ ਨੇ ਡੀਏਪੀ ਅਤੇ ਯੂਰੀਆ ਸਬਸਿਡੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਬਸਿਡੀ ਤੇ ਮਿਲੀਆਂ ਮਸ਼ੀਨਾਂ ਦਾ ਪਰਾਲੀ ਪ੍ਰਬੰਧਨ ਲਈ ਸਦਉਪਯੋਗ ਕਰਨ ਲਈ ਪ੍ਰੇਰਿਤ ਕੀਤਾ।

 

 

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਪਰਾਲੀ ਸਬੰਧੀ ਜਾਗਰੂਕਤਾ ਲਈ ਕੁਇਜ਼ਭਾਸ਼ਣਲੇਖ ਲਿਖਣਸਲੋਗਨ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਮੈਡਲਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਭਾਸ਼ਣ ਮੁਕਾਬਲੇ ਵਿੱਚ ਜਸਪ੍ਰੀਤ ਕੌਰਸ਼ਰਨਦੀਪ ਕੌਰ ਅਤੇ ਫਤਿਹਦੀਪ ਸਿੰਘ ਨੇ ਪਹਿਲਾਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਚਿੱਤਰਕਲਾ ਵਿੱਚ ਗੁਰਵੀਰ ਕੌਰ ਅਤੇ ਮਨਜਿੰਦਰ ਕੌਰ ਨੇ ਸਨਮਾਨ ਹਾਸਿਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰਤਾਜਪ੍ਰੀਤ ਸਿੰਘ ਦੀ ਟੀਮ ਪਹਿਲੇਸ਼ਰਨਦੀਪ ਕੌਰਨਵਦੀਪ ਸਿੰਘ ਦੂਜੇ ਅਤੇ ਸਰਬਜੀਤ ਕੌਰਪ੍ਰਿੰਸਪਾਲ ਸਿੰਘਆਜ਼ਾਦਵੀਰ ਸਿੰਘਮਨਦੀਪ ਸਿੰਘ ਦੀਆਂ ਟੀਮਾਂ ਤੀਜੇ ਸਥਾਨ ਤੇ ਰਹੀਆਂ।

 

ਇਸ ਦੌਰਾਨ ਉਹਨਾਂ 13 ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹੜੇ ਪਿਛਲੇ 10–12 ਸਾਲਾਂ ਤੋਂ ਲਗਾਤਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ।

 

ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘਡਾ. ਗੁਰਪ੍ਰੀਤ ਸਿੰਘਅਤੇ ਡਾ. ਰੁਪਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂਕੀਟਨਾਸਕਾਂ ਦੀ ਸੁਰੱਖਿਅਤ ਵਰਤੋਂ ਅਤੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

 

ਇਸ ਮੌਕੇ ਡਾ. ਰਾਜਵੀਰ ਸਿੰਘ ਨੇ ਝੋਨੇ/ਬਾਸਮਤੀ ਫਸਲ ਦੀ ਮੌਜੂਦਾ ਸਥਿਤੀ ਅਤੇ ਕੀਟਾਂ ਦੀ ਰੋਕਥਾਮ ਲਈ ਸਿਫਾਰਸ਼ੀ ਦਵਾਈਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟਬੀ ਸ੍ਰੀ ਸੰਜੇ ਮੁਕਾਤੀ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਸਿਹਤ ਉੱਤੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

 

ਪ੍ਰੋਗਰਾਮ ਦਾ ਪ੍ਰਿਸੀਪਲ ਮਨਿੰਦਰ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਅੰਤ ਵਿੱਚ ਵਿਦਿਆਰਥੀਆਂ ਅਤੇ ਕਿਸਾਨਾਂ ਦੀ ਭਾਗੀਦਾਰੀ ਨਾਲ ਪਰਾਲੀ ਪ੍ਰਬੰਧਨ ਦੇ ਨਾਅਰਿਆਂ ਨਾਲ ਇੱਕ ਵਿਸ਼ਾਲ ਰੈਲੀ ਕੱਢੀ ਗਈਜਿਸ ਨੂੰ ਮੈਡਮ ਪੂਨਮਦੀਪ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

 

ਇਸ ਮੌਕੇ ਸ਼ਮਿੰਦਰ ਸਿੰਘ (ਬੀ.ਟੀ.ਐਮ. ਆਤਮਾ)ਸ਼ਾਮ ਸਿੰਘ (ਉਪ-ਨਿਰਖਿਕ)ਆਤਮਾ ਸਿੰਘ (ਬੇਲਦਾਰ)ਡਾ. ਕੁਲਦੀਪ ਸਿੰਘਡਾ. ਸ਼ਮਿੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ