ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ  ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

 

Advertisement

Latest News

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ
ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ