ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਜਨਗਣਨਾ 2027 ਸਬੰਧੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਫ਼ਰੀਦਕੋਟ, 24 ਫਰਵਰੀ 2026 ()

ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਹਿਲੇ ਫੇਜ਼ ਤਹਿਤ 23 ਅਤੇ 24 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਟਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਸ ਅਫਸਰ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂਤਹਿਸੀਲਦਾਰਾਂਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ।

ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼ਪੰਜਾਬਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜਜ਼ਿਲ੍ਹਾ ਕੋਆਰਡੀਨੇਟਰ ਫ਼ਰੀਦਕੋਟ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।

ਇਸ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 13 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ