ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਮੋਗਾ

ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ  ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
 ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ  ਕਿਹਾ  ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਸਿੱਧੂ  ਡੀ ਡੀ ਐਚ ਓ ਅਤੇ ਹਰਜਿੰਦਰ ਕੌਰ ਮੀਡੀਆ ਇੰਚਾਰਜ ਅਤੇ ਪੰਕਜ ਸੂਦ ਸਿਵਲ ਹਸਪਤਾਲ਼ ਮੋਗਾ ਵੀ ਹਾਜ਼ਿਰ ਸਨ। 

Advertisement

Latest News

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ
ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ