ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ

ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ

ਫਾਜ਼ਿਲਕਾ 23 ਮਈ
ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ  ਜੀ   ਆਈ.ਏ.ਐਸ.ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਾਮੋਧਰ ਆਈ.ਪੀ.ਐਸ ਨੇ ਅੱਜ ਅਬੋਹਰ ਹਲਕੇ ਦਾ ਦੌਰਾ ਕਰਕੇ ਲੋਕ ਸਭਾ ਚੋਣਾਂ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਜਾਇਜ਼ਾ ਵੀ ਲਿਆ ।
ਇਸ ਮੌਕੇ ਜਨਰਲ ਅਬਜਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਨੇ ਆਖਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਚੋਣਾਂ ਦੇ ਤਿਉਹਾਰ ਨੂੰ ਸਫਲਤਾਪੂਰਕ ਬਣਾਉਣ ਲਈ ਸਮੁੱਚਾ ਚੋਣ ਅਮਲਾ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਪੁਲਿਸ ਅਬਜਰਵਰ ਏ ਆਰ ਦਾਮੋਦਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ ਤੇ ਇਸ ਕੰਮ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨ (ਵਿ) ਅਮਰਿੰਦਰ ਸਿੰਘ ਮੱਲੀ, ਅਬੋਹਰ ਦੇ ਐਸਡੀਐਮ ਸ੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ