ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਤੇ ਡਿੱਜੀ ਅਸ਼ੋਕਾ ਫਾਊਂਡੇਸ਼ਨ ਵਲੋਂ “ਨਸ਼ਿਆ ਤੋਂ ਦੂਰ ਖੇਡਾਂ ਵੱਲ” ਜਾਗਰੂਕਤਾ ਸੈਮੀਨਾਰ ਦਾ ਸ਼ਾਨਦਾਰ ਆਯੋਜਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਤੋਂ ਦੂਰ – ਖੇਡਾਂ ਵੱਲ” ਮੁਹਿੰਮ ਦੇ ਤਹਿਤ ਕੰਬੋਜ ਐਜ਼ੂਕੇਸ਼ਨਲ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਖੇਡ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਵਿੱਚ ਇਲਾਕੇ ਦੇ ਮਾਣਯੋਗ ਖਿਡਾਰੀ, ਕੋਚ, ਸਿੱਖਿਆਵਿਦ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ। ਮਹਿਮਾਨ ਵਕਤਾਵਾਂ ਨੇ ਆਪਣੇ ਸੰਬੋਧਨਾਂ ਦੌਰਾਨ ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ੇ ਨਾ ਸਿਰਫ਼ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਇਹ ਵਿਅਕਤੀ ਦੇ ਭਵਿੱਖ ਨੂੰ ਵੀ ਅੰਧਕਾਰਮਈ ਬਣਾ ਦਿੰਦੇ ਹਨ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਸਪਿਰਿਟ ਅਤੇ ਲੀਡਰਸ਼ਿਪ ਗੁਣ ਵਿਕਸਿਤ ਹੁੰਦੇ ਹਨ।ਡਿਜੀ ਅਸ਼ੋਕਾ ਫਾਊਂਡੇਸ਼ਨ ਰਾਹੁਲ ਅਤੇ ਰਮਨਦੀਪ ਸੋਸਾਇਟੀ ਦੇ ਪ੍ਰਧਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਾਜ ਵਿੱਚ ਵਧ ਰਹੀ ਨਸ਼ਿਆਂ ਦੀ ਲਤ ਇੱਕ ਚਿੰਤਾਜਨਕ ਮਾਮਲਾ ਹੈ, ਜਿਸਨੂੰ ਰੋਕਣ ਲਈ ਸਾਂਝੇ ਯਤਨਾਂ ਦੀ ਲੋੜ ਹੈ। 

Advertisement

Latest News

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ