“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

ਫਰੀਦਕੋਟ 06 ਮਾਰਚ (  ) 

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਮੁੱਖ ਉਦੇਸ਼ ਬੁਜ਼ੁਰਗਾਂ ਦੀ ਸਿਹਤਸਨਮਾਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਕਰਨੀ ਚਾਹੀਦੀ ਹੈ ਕਿਉਂਕਿ ਉਹ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ