ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ,ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ 'ਆਮ ਆਦਮੀ ਪਾਰਟੀ' 'ਚ ਸ਼ਾਮਲ
- ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਸੈਂਕੜੇ ਮੈਂਬਰ ਅਤੇ ਅਹੁਦੇਦਾਰ ਵੀ ਆਪ 'ਚ ਹੋਏ ਸ਼ਾਮਲ
- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
- ਜਲੰਧਰ 'ਚ ਆਮ ਆਦਮੀ ਪਾਰਟੀ ਕਾਫੀ ਮਜ਼ਬੂਤ, ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਨੂੰ ਹਰ ਵਰਗ ਦਾ ਮਿਲ ਰਿਹਾ ਸਮਰਥਨ - ਭਗਵੰਤ ਮਾਨ
Jalandhar, 28 June 2024,(Azad Soch News):- ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ,ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਤੇ ਅਹੁਦੇਦਾਰ ‘ਆਪ’ ਵਿੱਚ ਸ਼ਾਮਲ ਹੋ ਗਏ,ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਦੇ ਨਾਲ ਸ਼ਬਨਮ ਚੌਹਾਨ, ਪੂਜਾ ਸਿੱਧੂ, ਉਮੇਸ਼ ਕੁਮਾਰ, ਰਾਜੇਸ਼ ਕੁਮਾਰ, ਮਾਨ ਸਿਮਰਨ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ,ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਕਈ ਮੈਂਬਰ ਅਤੇ ਅਹੁਦੇਦਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ,ਸ਼ਾਮਿਲ ਹੋਣ ਵਾਲਿਆਂ ਵਿੱਚ ਬਿਸ਼ਨ ਦਾਸ ਸਹੋਤਾ, ਅਸ਼ੋਕ ਲਾਡੀ (ਜਨਰਲ ਸਕੱਤਰ), ਬਿੱਟੂ ਸੰਗਰ, ਰੋਸ਼ਨ ਲਾਲ ਥਾਪਰ, ਸੰਜੀਵ ਪਦਮ, ਅਸ਼ਵਨੀ ਨਾਹਰ, ਬੰਟੀ ਹੰਸ, ਬਬਰੀਕ ਸਹੋਤਾ ਦੇ ਨਾਮ ਪ੍ਰਮੁੱਖ ਹਨ,ਇਨ੍ਹਾਂ ਤੋਂ ਇਲਾਵਾ ਬੌਬੀ ਚੋਪੜਾ (ਬਬਰਿਕ ਸਭਾ) ਅਤੇ ਰੋਹਿਤ ਚੋਪੜਾ (ਬੀ.ਆਰ. ਅੰਬੇਡਕਰ ਸਭਾ) ਵੀ ਪਾਰਟੀ ਵਿੱਚ ਸ਼ਾਮਲ ਹੋਏ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ,ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜ਼ਬੂਤ ਹੈ,ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ 'ਆਪ' ਨਾਲ ਜੁੜ ਰਹੇ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ ਕਿਉਂਕਿ ਸਾਡਾ ਉਮੀਦਵਾਰ ਬਹੁਤ ਪੜ੍ਹਿਆ-ਲਿਖਿਆ, ਯੋਗ ਅਤੇ ਇਮਾਨਦਾਰ ਹੈ। ਉਨ੍ਹਾਂ ਦੀਆਂ ਦੋ ਪੀੜ੍ਹੀਆਂ ਨੇ ਜਲੰਧਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਮੈਨੂੰ ਭਰੋਸਾ ਹੈ ਕਿ ਸਾਡੇ ਉਮੀਦਵਾਰ ਇਹ ਚੋਣ ਵੱਡੇ ਫਰਕ ਨਾਲ ਜਿੱਤਣਗੇ।