ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਸ਼੍ਰੀ ਦਰਬਾਰ ਸਾਹਿਬ ਜੀ ਵਿਚ ਮੱਥਾ ਟੇਕਣ ਪਹੁੰਚੇ
By Azad Soch
On
Amritsar Sahib,06 July,2024, (Azad Soch News):- ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਸ਼੍ਰੀ ਦਰਬਾਰ ਸਾਹਿਬ ਜੀ ਵਿਚ ਮੱਥਾ ਟੇਕਣ ਪਹੁੰਚੇ,ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਜੀ ਵਿਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਸ਼੍ਰੀ ਦਰਬਾਰ ਸਾਹਿਬ ਜੀ ’ਚ ਮੱਥਾ ਟੇਕਣ ਪਹੁੰਚੇ ਹਨ ਤੇ ਸ਼੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ’ਚ ਉਨ੍ਹਾਂ ਵੱਲੋਂ ਜਲੰਧਰ ਜਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ,ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ 13 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ ਪਰ 13 ਸੀਟਾਂ ਨਹੀਂ ਜਿੱਤ ਸਕੀ,ਪਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਪਣਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਰਗਾ ਹੀ ਲੋਕਾਂ ਦਾ ਪਿਆਰ ਹਾਸਲ ਕਰੇਗੀ।
Latest News
16 Mar 2026 11:17:02
ਇਸ ਐਲਾਨ ਨਾਲ ਅਦਾਲਤੀ ਕੰਮਕਾਜ 'ਤੇ ਸਿੱਧਾ ਅਸਰ ਪਵੇਗਾ

