ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ

ਮਾਲੇਰਕੋਟਲਾ -             ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਨੀਤੀਆਂ ’ਤੇ ਲੋਕਾਂ ਵੱਲੋਂ ਲਗਾਈ ਗਈ ਮੋਹਰ ਹੈ।

               ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਰਵਾਇਤੀ ਸਿਆਸਤ ਦੀ ਬਜਾਏ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਜਨ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਸਕਾਰਾਤਮਕ ਸੰਕੇਤ ਹੈ।

            ਵਿਧਾਇਕ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੇ ਸਮਰਪਿਤ ਵਰਕਰਾਂ, ਵਲੰਟੀਅਰਾਂ ਅਤੇ ਸਮਰਥਕਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਘਰ-ਘਰ ਪਹੁੰਚ ਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਸਮੇਤ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਕਿਰਿਆ ਸ਼ਾਂਤਮਈ, ਨਿਰਪੱਖ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ 33 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਹੈ। ਇਸੇ ਤਰ੍ਹਾਂ ਨਗਰ ਕੌਂਸਲ ਅਹਿਮਦਗੜ੍ਹ ਵਿੱਚ ਪਾਰਟੀ ਨੇ 07 ਸੀਟਾਂ ਅਤੇ ਨਗਰ ਪੰਚਾਇਤ ਅਮਰਗੜ੍ਹ ਵਿੱਚ 03 ਸੀਟਾਂ ਜਿੱਤੀਆਂ ਹਨ।

             ਵਿਧਾਇਕ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕੰਮ ਹੋਰ ਤੇਜ਼ੀ ਨਾਲ ਜਾਰੀ ਰੱਖੇਗੀ। 

Advertisement

Latest News

ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਬਠਿੰਡਾ ਵਿੱਚ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ
ਬਠਿੰਡਾ, 29 ਮਈ-       ਅੰਨਦਾਤਾ ਤੋਂ ਊਰਜਾਦਾਤਾ ਸਕੀਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਵਿਖੇ ਸਮਰੱਥਾ ਨਿਰਮਾਣ ਅਤੇ ਕਿਸਾਨ ਜਾਗਰੂਕਤਾ ਵਰਕਸ਼ਾਪ...
ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਵਰਕਰਾਂ ਅਤੇ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ-ਡਾ ਜਮੀਲ ਉਰ ਰਹਿਮਾਨ
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ
ਇਹ ਜਿਂੱਤ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ
ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ- ਕੇਜਰੀਵਾਲ
ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ