ਆਪ' ਨੇ ਪ੍ਰਤਾਪ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਤੋਂ ਤੁਰੰਤ ਮੁਆਫ਼ੀ ਦੀ ਕੀਤੀ ਮੰਗ

ਆਪ' ਨੇ ਪ੍ਰਤਾਪ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਤੋਂ ਤੁਰੰਤ ਮੁਆਫ਼ੀ ਦੀ ਕੀਤੀ ਮੰਗ

*'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ*

 

*'ਆਪ' ਨੇ ਪ੍ਰਤਾਪ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਤੋਂ ਤੁਰੰਤ ਮੁਆਫ਼ੀ ਦੀ ਕੀਤੀ ਮੰਗ*

 

*ਪ੍ਰਤਾਪ ਸਿੰਘ ਬਾਜਵਾ ਦੀ ਟਿੱਪਣੀ ਸਿਰਫ਼ ਇੱਕ ਮੰਤਰੀ ਵਿਰੁੱਧ ਨਹੀਂ, ਇਹ ਦਲਿਤਾਂ ਅਤੇ ਮਿਹਨਤਕਸ਼ ਲੋਕਾਂ ਦੇ ਮਾਣ-ਸਨਮਾਨ 'ਤੇ ਹਮਲਾ: ਬਲਤੇਜ ਪੰਨੂ*

 

*ਦਲਿਤ ਵਿਰੋਧੀ ਕਾਂਗਰਸ ਫਿਰ ਹੋਈ ਬੇਨਕਾਬ, ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੰਗੇ ਮੁਆਫ਼ੀ*

 

*ਪ੍ਰਤਾਪ ਸਿੰਘ ਬਾਜਵਾ ਦੀ ਦਲਿਤ ਵਿਰੋਧੀ ਮਾਨਸਿਕਤਾ ਵਿਰੁੱਧ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ*

 

*ਪ੍ਰਤਾਪ ਸਿੰਘ ਬਾਜਵਾ ਦੇ ਸ਼ਬਦ ਕਾਂਗਰਸ ਦੀ ਜਗੀਰੂ ਅਤੇ ਜਾਤੀਵਾਦੀ ਸੋਚ ਦਾ ਸਬੂਤ; 'ਆਪ' ਵੱਲੋਂ ਮੁਆਫ਼ੀ ਮੰਗਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ*

 

 *ਚੰਡੀਗੜ੍ਹ, 13 ਫਰਵਰੀ 2026*  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ।

 

ਇਨ੍ਹਾਂ ਮੁਜ਼ਾਹਰਿਆਂ ਵਿੱਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ।

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਨੰਗੀ ਹੋ ਗਈ ਹੈ। ਪੰਨੂ ਨੇ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਕਿਸੇ ਨੂੰ ਵੀ ਦਲਿਤਾਂ ਨੂੰ ਨੀਵਾਂ ਦਿਖਾਉਣ ਜਾਂ ਕਾਮਾ ਸ਼੍ਰੇਣੀ ਦੇ ਲੋਕਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ।

 

ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਭਾਸ਼ਾ ਕਾਂਗਰਸ ਪਾਰਟੀ ਦੀ ਦਲਿਤਾਂ ਪ੍ਰਤੀ ਡੂੰਘੀ ਨਫ਼ਰਤ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਰਾਜਨੀਤਿਕ ਹੰਕਾਰ ਕਾਰਨ ਜ਼ਲੀਲ ਕਰਨ ਦੇ ਪੁਰਾਣੇ ਇਤਿਹਾਸ ਨੂੰ ਸਾਫ਼ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸ਼ਾਸਨ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਉੱਥੇ ਬਾਜਵਾ ਵਰਗੇ ਕਾਂਗਰਸੀ ਆਗੂ ਅਜੇ ਵੀ ਉਸੇ ਜਾਗੀਰਦਾਰੂ ਅਤੇ ਜਾਤੀਵਾਦੀ ਮਾਨਸਿਕਤਾ ਵਿੱਚ ਫਸੇ ਹੋਏ ਹਨ ਜਿਸ ਨੂੰ ਪੰਜਾਬ ਵਾਰ-ਵਾਰ ਨਕਾਰ ਚੁੱਕਾ ਹੈ।

 

ਬਲਤੇਜ ਪੰਨੂ ਨੇ ਕਿਹਾ ਕਿ ਬਾਜਵਾ ਦੀ ਟਿੱਪਣੀ ਪੰਜਾਬ ਦੇ ਉਨ੍ਹਾਂ ਮਿਹਨਤਕਸ਼ ਲੋਕਾਂ ਦਾ ਵੀ ਸਿੱਧਾ ਅਪਮਾਨ ਹੈ, ਖ਼ਾਸ ਕਰਕੇ ਬੈਂਡ-ਬਾਜਾ ਵਜਾਉਣ ਵਾਲੇ ਕਲਾਕਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਹੋਰ ਕਲਾਕਾਰਾਂ ਦਾ, ਜੋ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਪ੍ਰੋਗਰਾਮਾਂ ਦੌਰਾਨ ਅਣਥੱਕ ਮਿਹਨਤ ਕਰਦੇ ਹਨ।

 

ਬਲਤੇਜ ਪੰਨੂ ਨੇ ਕਾਂਗਰਸ ਹਾਈਕਮਾਂਡ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਕਰਨ ਕਿ ਕੀ ਪ੍ਰਤਾਪ ਬਾਜਵਾ ਦੀ ਜਾਤੀਵਾਦੀ ਭਾਸ਼ਾ ਪਾਰਟੀ ਦੀ ਅਧਿਕਾਰਤ ਸੋਚ ਹੈ? ਕੀ ਕਾਂਗਰਸ ਬਾਜਵਾ ਦੀਆਂ ਅਪਮਾਨਜਨਕ ਟਿੱਪਣੀਆਂ ਦੇ ਨਾਲ ਖੜ੍ਹੀ ਹੈ, ਕੀ ਕਾਂਗਰਸ ਪ੍ਰਧਾਨ ਅਤੇ ਸੀਨੀਅਰ ਆਗੂ ਜਨਤਕ ਤੌਰ 'ਤੇ ਉਨ੍ਹਾਂ ਦੀ ਨਿੰਦਾ ਕਰਨਗੇ, ਜਾਂ ਉਹ ਫਿਰ ਤੋਂ ਚੁੱਪ ਰਹਿਣਗੇ—ਜਿਵੇਂ ਕਿ ਉਹ ਹਮੇਸ਼ਾ ਦਲਿਤਾਂ 'ਤੇ ਹਮਲੇ ਜਾਂ ਅਪਮਾਨ ਵੇਲੇ ਕਰਦੇ ਆਏ ਹਨ? ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦੀ ਚੁੱਪ ਹੀ ਸਾਬਤ ਕਰਦੀ ਹੈ ਕਿ ਬਾਜਵਾ ਦਾ ਬਿਆਨ ਨਿੱਜੀ ਗਲਤੀ ਨਹੀਂ ਸੀ, ਸਗੋਂ ਕਾਂਗਰਸ ਪਾਰਟੀ ਦਾ ਅਸਲੀ ਚਿਹਰਾ ਅਤੇ ਮਾਨਸਿਕਤਾ ਹੈ।

 

ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਮਲੇਰਕੋਟਲਾ ਅਤੇ ਰੋਪੜ ਵਿੱਚ ਹੋਏ ਵੱਡੇ ਮੁਜ਼ਾਹਰੇ ਸ਼ਾਮਲ ਹਨ। ਇੱਥੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਬੈਂਡ-ਬਾਜਾ ਕਲਾਕਾਰਾਂ ਨੇ 'ਆਪ' ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਬਾਜਵਾ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਦੀ ਸਖ਼ਤ ਨਿੰਦਾ ਕੀਤੀ।

 

ਹੁਸ਼ਿਆਰਪੁਰ, ਕਪੂਰਥਲਾ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਫਰੀਦਕੋਟ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮਲੇਰਕੋਟਲਾ, ਪਟਿਆਲਾ, ਰੂਪਨਗਰ, ਸੰਗਰੂਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਐਸ.ਏ.ਐਸ. ਨਗਰ ਸਮੇਤ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਹੋਏ। 'ਆਪ' ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਆਵਾਜ਼ ਬੁਲੰਦ ਕੀਤੀ।

 

ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਬਰਾਬਰੀ ਦੀ ਧਰਤੀ ਹੈ, ਜੋ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲਦਾ ਹੈ। ਪੰਜਾਬ ਦੇ ਲੋਕ ਦਲਿਤਾਂ ਅਤੇ ਮਿਹਨਤਕਸ਼ ਭਾਈਚਾਰਿਆਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਜਦੋਂ ਤੱਕ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਬਿਨਾਂ ਸ਼ਰਤ ਮੁਆਫੀ ਨਹੀਂ ਮੰਗਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Advertisement

Latest News

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ 'ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ
  ਚੰਡੀਗੜ੍ਹ  14 ਫਰਵਰੀ 2026  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ