‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਜੂਨ

ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੀਤਾ।

ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਦਯੋਗਿਕ ਖੇਤਰ ਲਈ ਪੰਜਾਬ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਾਂ ਬਾਰੇ ਹੋਰ ਵਿਸਥਾਰ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਵਿੱਤੀ ਸਾਲ 2025-26 ਦੇ ਬਜਟ ਵਿੱਚ ਵੱਖ-ਵੱਖ ਪ੍ਰਗਤੀਸ਼ੀਲ ਨੀਤੀਆਂ ਤਹਿਤ ਉਦਯੋਗ ਲਈ ਕੁੱਲ 250 ਕਰੋੜ ਰੁਪਏ ਦੇ ਪ੍ਰੋਤਸਾਹਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 72 ਫੀਸਦੀ ਇਸ ਅਲਾਟਮੈਂਟ ਰਾਹੀਂ ਵੰਡਿਆ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਨਿਵੇਸ਼ 'ਆਪ' ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਵਿਕਾਸ ਲਈ ਇੱਕ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਦੀ ਸਥਾਪਨਾ ਦੇ ਮਹੱਤਵਪੂਰਨ ਕਾਰਜਾਂ ਲਈ ਵੀ ਲੋੜੀਂਦੇ ਫੰਡ ਸਮਰਪਿਤ ਕੀਤੇ ਜਾਣਗੇ, ਜੋ ਭਵਿੱਖ ਦੇ ਵਿਕਾਸ ਲਈ ਇੱਕ ਮਜ਼ਬੂਤ ਨੀਂਹ ਰੱਖਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਰਗਰਮ ਉਪਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ "ਪੰਜਾਬ ਉਦਯੋਗਿਕ ਕ੍ਰਾਂਤੀ" ਦਾ ਸਿੱਧਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਅੱਜ ਕੀਤੀ ਗਈ ਫਾਸਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਸੂਬੇ ਦੇ ਵਿਕਾਸ ਦੇ ਰਾਹ ਦਾ ਇੱਕ ਇਤਿਹਾਸਕ ਮੀਲ ਪੱਥਰ ਬਣਨ ਲਈ ਤਿਆਰ ਹੈ।

ਵਿੱਤ ਮੰਤਰੀ ਚੀਮਾ ਨੇ ਪੰਜਾਬ ਦੀ ਸਮੁੱਚੀ ਤਰੱਕੀ ਅਤੇ ਖਾਸਤੌਰ ਤੌਰ 'ਤੇ ਸੂਬੇ ਦੇ ਨੌਜਵਾਨਾਂ ਲਈ ਮਹੱਤਵਪੂਰਨ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਉਦਯੋਗਿਕ ਵਿਕਾਸ ਦੀ ਲਾਜ਼ਮੀ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿੱਤੀ ਹੁਲਾਰੇ ਦੇ ਨਾਲ-ਨਾਲ ਪੰਜਾਬ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਵਿੱਚ ਕਿਸੇ ਵੀ ਮੌਜੂਦਾ ਰੁਕਾਵਟ ਨੂੰ ਦੂਰ ਕਰਨ ਲਈ ਇਨਕਲਾਬੀ ਪ੍ਰਸ਼ਾਸਕੀ ਸੁਧਾਰਾਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਦ੍ਰਿੜਤਾ ਨਾਲ ਦੁਹਰਾਇਆ ਕਿ ਪੰਜਾਬ ਦੇ ਅੰਦਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ ਕੋਈ ਵਿੱਤੀ ਘਾਟ ਨਹੀਂ ਰਹੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਪ੍ਰੋਤਸਾਹਨਾਂ ਦੇ ਨਾਲ-ਨਾਲ ਪ੍ਰਸ਼ਾਸਕੀ ਸੁਧਾਰਾਂ ਦੀ ਵਿਆਪਕ ਪਹੁੰਚ ਸਦਕਾ ਪੰਜਾਬ ਵਿਸ਼ਾਲ ਉਦਯੋਗਿਕ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਤਿਆਰ ਹੈ ਜੋ ਇਸ ਦੇ ਸਾਰੇ ਨਾਗਰਿਕਾਂ ਲਈ ਇੱਕ ਖੁਸ਼ਹਾਲ, ਰੁਜ਼ਗਾਰ ਭਰਪੂਰ ਅਤੇ ਮਜ਼ਬੂਤ ਭਵਿੱਖ ਲਈ ਰਾਹ ਪੱਧਰਾ ਕਰੇਗੀ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ