ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ

ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ

*ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ*

*ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ*

*ਚੰਡੀਗੜ੍ਹ 15, ਮਈ , 2026*ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ।ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਦਾ ਕਿ ਆਮ ਲੋਕਾਂ ਦੀ ਜ਼ਿੰਦਗੀ ਤੇ ਆਰਥਿਕ ਬੋਝ ਪਿਆ ਹੈ। ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ ਸਾਬਤ ਹੋਈ ਹੈ।

ਅਮ੍ਰਿਤਸਰ ਵਿਖੇ ਧਰਨੇ ਦੌਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਦੀ ਜਨਤਾ ਦਾ ਲੱਕ ਟੁੱਟ ਚੁੱਕਾ ਹੈ ਅਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਇਸ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ, ਜਿਸ ਲਈ ਸਿੱਧੇ ਤੌਰ 'ਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ।

ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਜਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਨਤਾ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਲੰਧਰ ਵਿਖੇ ਦੇ ਜਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ‘ਤੇ ਵੀ ਪੈ ਰਿਹਾ ਹੈ।

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ