ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
By Azad Soch
On
ਤਪਾ, 11 ਅਪ੍ਰੈਲ
ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ, ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹਨਾਂ ਨੂੰ ਕੁਝ ਦਿਨਾਂ ਤੋਂ ਗੈਸ ਦੀ ਕਿੱਲਤ ਆ ਰਹੀ ਹੈ।
ਇਸ ਮੌਕੇ ਗੈਸ ਏਜੰਸੀ ਦੇ ਮਾਲਕ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਡਿਲਵਰੀ ਸਮੇਂ ਸਿਰ ਕੀਤੀ ਜਾਵੇ।
ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਤਪਾ ਦਾ ਵੀ ਦੌਰਾ ਕੀਤਾ ਗਿਆ। ਓਹਨਾਂ ਬਿਰਧ ਘਰ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਹਨਾਂ ਬਜ਼ੁਰਗਾਂ ਲਈ ਸਾਰੇ ਪ੍ਰਬੰਧਾਂ ਜਿਵੇਂ ਕਿ ਖਾਣਾ, ਸਾਫ-ਸਫਾਈ, ਦਵਾਈਆਂ ਅਤੇ ਹੋਰ ਸਹੂਲਤਾਂ ਨੂੰ ਘੋਖਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਓਹਨਾਂ ਦਾ ਹਾਲ ਜਾਣਿਆ। ਇਸ ਮੌਕੇ ਬਜ਼ੁਰਗਾਂ ਨੇ ਪ੍ਰਬੰਧਾਂ 'ਤੇ ਤਸੱਲੀ ਜਤਾਈ ਅਤੇ ਕਿਹਾ ਕਿ ਉਹਨਾਂ ਨੂੰ ਇਥੇ ਘਰ ਵਰਗਾ ਮਾਹੌਲ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸ੍ਰੀ ਆਯੂਸ਼ ਗੋਇਲ ਨੇ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਕਿ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।
Related Posts
Advertisement
Latest News
11 Apr 2026 23:41:16
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
