ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ

ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ

ਸ੍ਰੀ ਅਨੰਦਪੁਰ ਸਾਹਿਬ 17 ਜਨਵਰੀ ()

ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਡ ਸੇਫਟੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ ਕਵਿਤਾਵਾਂ ਆਦਿ ਕਰਵਾਈਆਂ ਗਈਆਂ, ਜਿਹਨਾ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆl

     ਪ੍ਰਿੰ.ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਵਾਹਨ ਚਲਾਉਣ ਸਮੇਂ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਦੇ ਸਾਰੇ ਦਸਤਾਵੇਜ ਨਾਲ ਲੈ ਕੇ ਚੱਲਣ ਤੋ ਇਲਾਵਾ ਸੜਕਾ ਉਤੇ ਲੱਗੇ ਬੋਰਡਾਂ ਬਾਰੇ ਵੀ ਜਾਣਕਾਰੀ ਹੋਣੀ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਹਿਨਣਾ ਅਤੇ ਤੀਸਰੀ ਸਵਾਰੀ ਨਾ ਬਿਠਾਉਣਾ ਲਾਜ਼ਮੀ ਹੈ। ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਲਗਾਉਣ ਅਤੇ ਆਰਸੀਪ੍ਰਦੂਸ਼ਣ ਤੇ ਬੀਮਾ ਨਿਯਮਾਂ ਦੀ ਪਾਲਣਾਂ ਕੀਤੀ ਜਾਵੇਡਰਾਈਵਿੰਗ ਲਾਈਸੈਂਸ ਤੋ ਬਿਨਾ ਵਾਹਨ ਨਾ ਚਲਾਏ ਜਾਣ ।

    ਲੈਕ.ਜਵਨੀਤ, ਅੰਮ੍ਰਿਤ ਦੁਆਰਾ ਸਵੇਰ ਦੀ ਸਭਾ ਵਿੱਚ ਵਿਦਿਆਰਥਣਾਂ ਨੂੰ ਰੋਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆਇਹ ਗਤੀਵਿਧੀਆਂ ਕਰਮਜੀਤ ਕੌਰ, ਗੁਰਪ੍ਰੀਤ ਕੌਰਮਨਦੀਪ ਕੌਰ, ਪੂਜਾ ਰਾਣੀ, ਰਜਿੰਦਰ ਕੌਰ ਅਤੇ ਨਵੀਨ ਸ਼ਰਮਾ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ l

Tags:

Advertisement

Latest News

ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ
ਅੰਮ੍ਰਿਤਸਰ, 27 ਜੂਨ (       ) -  ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ...
2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ