ਏ.ਡੀ.ਸੀ. ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

 ਏ.ਡੀ.ਸੀ. ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ, 2024: 
 
 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ. ਨੰਬਰ 51, ਦੂਜੀ ਮੰਜਿਲ, ਫੇਸ-5, ਮੋਹਾਲੀ, ਦੀ ਮਾਲਕਣ ਸ੍ਰੀਮਤੀ ਅਮਿਤਾ ਗੋਇਲ ਪਤਨੀ ਸ੍ਰੀ ਮੋਹਨ ਲਾਲ ਗੋਇਲ ਮਕਾਨ ਨੰਬਰ 440, ਗਲੀ ਨੰਬਰ 03, ਵਾਰਡ ਨੰਬਰ 03, ਵੀਰ ਨਗਰ, ਫਿਰੋਜ਼ਪੁਰ, ਹਾਲ ਵਾਸੀ ਮਕਾਨ ਨੰਬਰ 2056, ਫੇਜ-10, ਸੈਕਟਰ-64, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ ਨੰਬਰ 310/ਆਈ.ਸੀ. ਮਿਤੀ 29-05-2019 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 28-05- 2024 ਤੱਕ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾਂ ਕਰਨ ਲਈ ਪੱਤਰ ਮਿਤੀ 28-01-2020 ਰਾਹੀਂ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾਂ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ (ਲਾਇਸੰਸੀ ਜਾਰੀ ਹੋਣ ਤੋਂ ਹੁਣ ਤੱਕ) ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 30-11-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6(1)(e) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਇਸ ਨੋਟਿਸ ਸਬੰਧੀ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮੁਤਾਬਿਕ ਦਿੱਤੇ ਪਤੇ ਉੱਤੇ ਇਸ ਨਾਮ ਦਾ ਦਫਤਰ ਬੰਦ ਹੋ ਗਿਆ ਹੈ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਜਿਸ ਸਬੰਧੀ ਇਸ ਦਫਤਰ ਵੱਲੋਂ ਪੱਤਰ ਮਿਤੀ 29-08-2023 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6(1)(e) ਦੀ ਉਲੰਘਣਾ ਕਰਨ ਕਰਕੇ ਲਾਇਸੰਸੀ ਤੋਂ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ਼ ਇਸ ਦਫਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ। ਇਸ ਨੋਟਿਸ ਸਬੰਧੀ ਤਹਿਸੀਲਦਾਰ, ਮੋਹਾਲੀ ਦੀ ਤਮੀਲੀ ਰਿਪੋਰਟ ਮੁਤਾਬਿਕ ਦਿੱਤੇ ਰਿਹਾਇਸ਼ੀ ਪਤੇ ਉੱਤੇ ਕੋਈ ਬਾਹਰ ਨਹੀਂ ਆਇਆ। ਜਿਸ ਕਰਕੇ ਨੋਟਿਸ ਦੀ ਕਾਪੀ ਘਰ ਦੇ ਬਾਹਰ ਬੋਕਸ ਵਿੱਚ ਪਾ ਦਿੱਤੀ। ਦਫਤਰੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਇਸ ਤਰਾਂ ਫਰਮ ਦੇ ਪ੍ਰੋਪਰਾਈਟਰ ਸ੍ਰੀਮਤੀ ਅਮਿਤਾ ਗੋਇਲ ਪਤਨੀ ਸ੍ਰੀ ਮੋਹਨ ਲਾਲ ਗੋਇਲ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਾ ਭੇਜਣ, ਦਫਤਰ ਬੰਦ ਹੋਣ ਕਾਰਣ ਅਤੇ ਉਕਤ ਦਰਸਾਈ ਗਈ ਸਥਿਤੀ ਅਨੁਸਾਰ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕਰਨ ਕਰਕੇ ਇਸ ਦਫਤਰ ਦੇ ਹੁਕਮ ਪੱਤਰ ਮਿਤੀ 18.12.2023 ਰਾਹੀਂ ਲਾਇਸੰਸ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ ਅਤੇ ਪੱਤਰ ਮਿਤੀ 18.12.2023 ਰਾਹੀਂ ਲਾਇਸੰਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਉਕਤ ਬਾਬਤ ਆਪਣਾ ਪੱਖ ਪੇਸ਼ ਕਰਨ ਲਈ ਆਖਰੀ ਮੌਕਾ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਸਟੋਲੇ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ ਸਟਾਰ ਇੰਮੀਗ੍ਰੇਸ਼ਨ ਨੂੰ ਜਾਰੀ ਲਾਇਸੰਸ ਨੰਬਰ 310/ਆਈ.ਸੀ ਮਿਤੀ 29-05-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ