ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ:

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ।      
     ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੀਆ ਹੋਰ ਸਾਰੀਆ ਵਿਧੀਆਂ ਨਾਲੋਂ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਹੋ ਜਾਂਦੀ ਹੈ,ਜਮੀਨ ਵਿੱਚ ਮੱਲੜ੍ਹ ਅਤੇ ਜੈਵਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਨਦੀਨ ਘੱਟ ਉਗਦੇ ਹਨ ਅਤੇ ਇਸ ਵਿਧੀ ਨਾਲ ਘੱਟ ਹਾਰਸ ਪਾਵਰ ਵਾਲੇ ਟ੍ਰੈਕਟਰ ਨਾਲ ਅਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਅਧਿਕਾਰੀਆ ਨੇ ਇਸ ਤਕਨੀਕ ਹੇਠ ਵੱਧ ਤੋ ਵੱਧ ਰਕਬਾ ਅਗਾਮੀ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਬਿਜਾਈ ਹੇਠ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਭੁਪਿੰਦਰ ਸਿੰਘ ਨੇ ਸਰਫੇਸ  ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦੇ ਲਾਭ ਅਤੇ ਹਾਨੀਆ ਬਾਰੇ ਅਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕੁਝ ਤਬਦੀਲੀਆ ਕਰਕੇ ਇਸ ਮਸ਼ੀਨ ਨਾਲ ਬੀਜੀ ਕਣਕ ਦੇ ਹੋਰ ਚੰਗੇ ਨਤੀਜੇ ਆ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ,ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ,ਬੀ.ਟੀ.ਐਮ ਜਗਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ