ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ

ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ

ਸੰਦੋੜ/ਮਾਲੇਰਕੋਟਲਾ 23 ਮਈ :

             ਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ  ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, "ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ" ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ " । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ।

            ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, ਨਸ਼ਿਆਂ ਦੇ ਨਜ਼ਦੀਕ ਨਾ ਜਾਓਅਸਲੀ ਹੀਰੋ ਉਹੀ ਹੈ ਜੋ ਨਸ਼ਿਆਂ ਤੋਂ ਦੂਰ ਰਹਿੰਦਾ ਹੈ

                ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਸ.ਐਚ.ਓ ਗਗਨ ਦੀਪ ਸਿੰਘ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਮਾਜਿਕ ਬੁਰਾਇਆ ਨੂੰ ਸਾਂਝੇ ਉਪਰਾਲੇ ਕਰਕੇ ਹੀ ਸਮਾਜ ਨੂੰ ਨਵੀਂ ਦਿਖ ਦਿੱਤੀ ਜਾ ਸਕਦੀ ਹੈ।  ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਗਗਨਦੀਪ ਸਿੰਘ ਵਾਂਗ ਨੌਜਵਾਨੀ ਬਚਾਉਣ ਲਈ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ ।

          ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਨੇ ਦੱਸਿਆ ਕਿ ਰਾਹ ਤੋਂ ਭੜਕੇ ਨੌਜਵਾਨਾਂ ਨੂੰ ਪ੍ਰੇਰਿਤ ਅਤੇ ਜਾਗਰੂਕ ਕਰਕੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਨੌਜਵਾਨ ਨੂੰ ਕੁਝ ਦਿਨ ਆਪਣੇ ਨਾਲ ਰੱਖਿਆ ਤੇ ਲਗਾਤਾਰ ਪ੍ਰੇਰਿਤ ਕਰਦੇ ਰਹੇ ਅਤੇ ਨਵੀਂ ਦਿਸ਼ਾ ਦਖਾਉਂਦੇ ਰਹੇ । ਨੌਜਵਾਨ ਦੀ  ਸਮੇਂ ਸਮੇਂ ਤੇ ਕੀਤੀ ਕੌਸਲਿੰਗ ਕੰਮ ਆਈ । ਹੁਣ ਨੌਜਵਾਨ ਆਮ ਲੋਕਾਂ ਵਾਂਗ ਸਮਾਜ ਦਾ ਅੰਗ ਬਣਕੇ ਆਪਣੇ ਪਰਿਵਾਰ ਪ੍ਰਤੀ ਸਮਾਜਿਕ ਤੇ ਨੈਤਿਕ ਜਿੰਮੇਵਾਰੀਆਂ ਨੂੰ ਨਿਭਾ ਰਿਹਾ ਹੈ।

           ਜਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ । ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ