ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

ਅਹਿਮਦਗੜ੍ਹ/ਮਾਲੇਰਕੋਟਲਾ, 9 ਅਕਤੂਬਰ

              ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਠਾਲਾ ਅਤੇ ਭੂਦਨ ਵਿਖੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਿਕਲਪਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ।

             ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਜ਼ਹਿਰੀਲਾ ਹੁੰਦਾ ਹੈਬਲਕਿ ਮਿੱਟੀ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨਜਿਸ ਨਾਲ ਫਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਧੂੰਏ ਨਾਲ ਮਨੁੱਖੀ ਸਿਹਤ ਤੇ ਵੀ ਮਾਰੂ ਅਸਰ ਪੈਂਦਾ ਹੈ ਅਤੇ ਖਾਸਕਰ ਬਜ਼ੁਰਗਾਂਬੱਚਿਆਂ ਤੇ ਦਮ ਦੇ ਮਰੀਜ਼ਾਂ ਲਈ ਇਹ ਗੰਭੀਰ ਖਤਰਾ ਬਣ ਜਾਂਦਾ ਹੈ।

           ਉਨ੍ਹਾਂ ਨੇ ਕਿਹਾ ਕਿ ਕਿਸਾਨ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਸਕਦੇ ਹਨ ਜਾਂ ਬਾਇਓ-ਡੀਕੰਪੋਜ਼ਰ ਨਾਲ ਖੇਤਾਂ ਵਿੱਚ ਖਾਦ ਵਜੋਂ ਵਰਤ ਸਕਦੇ ਹਨਜੋ ਮਿੱਟੀ ਲਈ ਲਾਭਕਾਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਪਰਾਲੀ ਦੀ ਯੋਗ ਸੰਭਾਲ ਕਰਨ ਲਈ ਯਕੀਨੀ ਬਣਾਉਣ । ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਆਉਂਦੀਆਂ ਪੀੜ੍ਹੀਆਂ ਲਈ ਹਵਾ ਤੇ ਮਿੱਟੀ ਬਚਾਈਏਪਰਾਲੀ ਨਾ ਸਾੜੀਏ

           ਸਿੱਧੂ ਨੇ ਕਿਹਾ ਕਿ ਪਰਾਲੀ ਨਾ ਸਾੜਨ ਦੀ ਇਹ ਮੁਹਿੰਮ ਸਾਡੇ ਵਾਤਾਵਰਣਮਿੱਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਲਈ ਹੈਇਸ ਲਈ ਹਰ ਕਿਸਾਨ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਨਾ ਸਾੜੋਜੀਵਨ ਸਵਾਰੋ -ਹਰ ਕਿਸਾਨ ਦਾ ਇਹ ਫਰਜ਼ ਹੈ ਕਿ ਉਹ ਵਾਤਾਵਰਣ ਸੁਰੱਖਿਆ ਦਾ ਸਿਪਾਹੀ ਬਣੇ।

            ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ,ਖੇਤੀਬਾੜੀ ਵਿਕਾਸ ਅਫਸਰ ਸੰਦੀਪ ਸਿੰਘਮਨਿੰਦਰ ਦੀਪ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਵੱਡੀ ਗਿਣਤੀ ਵਿੱਚ ਹਾਜ਼ਰ ਕਿਸਾਨਾਂ ਨੇ ਪ੍ਰਸ਼ਾਸਨ ਦੀ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

Advertisement

Latest News

ਹਰਿਆਣਾ ਵਿੱਚ 4,000 ਨਵੇਂ ਰਾਸ਼ਨ ਡਿਪੂ ਖੁੱਲ੍ਹਣਗੇ ਹਰਿਆਣਾ ਵਿੱਚ 4,000 ਨਵੇਂ ਰਾਸ਼ਨ ਡਿਪੂ ਖੁੱਲ੍ਹਣਗੇ
ਸੂਬੇ ਦੀਆਂ 1,401 ਚੌਲ ਮਿੱਲਾਂ ਵਿੱਚੋਂ 524 ਦੀ ਭੌਤਿਕ ਤਸਦੀਕ ਪੂਰੀ ਹੋ ਗਈ ਹੈ
ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਭਾਰਤੀ ਰੈਸਟੋਰੈਂਟ ਦੇ ਬਾਹਰ ਹੋਈ ਅੰਨ੍ਹੇਵਾਹ ਫਾਇਰਿੰਗ ਨਾਲ ਹੜਕੰਪ ਮਚ ਗਿਆ
ਗਰਮੀਆਂ ਦੇ ਮੌਸਮ ਵਿੱਚ ਕਣਕ ਦੀ ਰੋਟੀ ਨਾਲੋਂ ਜੌਂ ਦੀ ਰੋਟੀ ਖਾਣੀ ਸਿਹਤ ਲਈ ਬਹੁਤ ਜ਼ਿਆਦਾ ਗੁਣਕਾਰੀ ਮੰਨੀ ਜਾਂਦੀ ਹੈ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਵੱਡਾ ਫੈਸਲਾ: ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਹੋਣਗੀਆਂ
ਸੈਮਸੰਗ ਨੇ ਭਾਰਤ ਸਮੇਤ ਕੌਮਾਂਤਰੀ ਬਾਜ਼ਾਰ ਵਿੱਚ ਆਪਣਾ ਨਵਾਂ ਮਿਡ-ਰੇਂਜ ਸਮਾਰਟਫੋਨ Samsung Galaxy A27 5G ਅਧਿਕਾਰਤ ਤੌਰ 'ਤੇ ਲਾਂਚ ਕਰ ਦਿੱਤਾ ਹੈ
ਮਹਿਲਾ ਟੀ-20 ਵਿਸ਼ਵ ਕੱਪ : ਭਾਰਤੀ ਮਹਿਲਾ ਕ੍ਰਿਕੇਟ ਟੀਮ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਮਾਤ ਦਿਤੀ 
ਇਬੋਲਾ ਦੇ ਖ਼ਤਰੇ ਦਰਮਿਆਨ ਭਾਰਤ ਅਲਰਟ