ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

ਰੂਪਨਗਰ, 3 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। 
 
ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਹਾ ਕਿ ਹਰ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਹੈ।
 
ਮੀਟਿੰਗ ਦੌਰਾਨ ਐਮ.ਪੀ. ਲੈਡ ਸਕੀਮ ਅਤੇ ਵੱਖ-ਵੱਖ ਵਿਕਾਸ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਾ ਆਵੇ।
 
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਠੋਸ ਕੂੜਾ-ਕਰਕਟ ਦੇ ਵਿਗਿਆਨਕ ਨਿਪਟਾਰੇ ਲਈ ਬਣਾਏ ਜਾ ਰਹੇ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਚੱਲ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਸਾਫ਼-ਸੁਥਰਾ ਅਤੇ ਸਿਹਤਮੰਦ ਪੇਂਡੂ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।
 
ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ, ਪਿੰਡਾਂ ਵਿੱਚ ਓਪਨ ਜਿੰਮਨੇਜ਼ੀਅਮ ਸਥਾਪਤ ਕਰਨ, ਮਾਡਲ ਪੇਂਡੂ ਖੇਡ ਮੈਦਾਨਾਂ ਲਈ ਜਾਰੀ ਫੰਡਾਂ ਦੀ ਮੈਪਿੰਗ, ਪੰਚਾਇਤੀ ਰਾਜ ਵਿਭਾਗ ਅਧੀਨ ਵਿਕਾਸ ਕਾਰਜਾਂ ਅਤੇ ਹੋਰ ਵਿਕਾਸ ਯੋਜਨਾਵਾਂ ਦੀ ਵੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
 
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਸਾਰੀਆਂ ਸਕੀਮਾਂ ਨੂੰ ਤਰਜੀਹੀ ਆਧਾਰ 'ਤੇ ਲਾਗੂ ਕੀਤਾ ਜਾਵੇ।
 
ਇਸ ਮੌਕੇ ਰੰਗਲਾ ਪੰਜਾਬ ਵਿਕਾਸ ਸਕੀਮ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਵਰਤੋਂ ਸਰਟੀਫਿਕੇਟਾਂ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਦੀ ਵਰਤੋਂ ਨਿਯਮਾਂ ਅਨੁਸਾਰ ਕਰਦਿਆਂ ਸਾਰੇ ਰਿਕਾਰਡ ਅਤੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਮੁਕੰਮਲ ਕੀਤੇ ਜਾਣ।
 
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਉਣਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਮੌਕੇ 'ਤੇ ਜਾ ਕੇ ਕੰਮਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ।
 
ਇਸ ਮੀਟਿੰਗ ਵਿੱਚ ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ/ਮੋਰਿੰਡਾ ਅਜੈਬ ਸਿੰਘ, ਜ਼ਿਲ੍ਹਾ ਪ੍ਰੋਗਰਮ ਅਫਸਰ ਗਣੇਸ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

Advertisement

Latest News

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ
ਚੰਡੀਗੜ੍ਹ: 3 ਜੁਲਾਈ , 2026-      ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ 'ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ- ਕੇਜਰੀਵਾਲ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ - ਵਿਧਾਇਕਾ ਜੀਵਨ ਜੋਤ ਕੌਰ
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ
ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

Advertisement