ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਕੋਟਕਪੂਰਾ 17 ਜਨਵਰੀ, 2025

ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ।

ਉਨ੍ਹਾਂ ਬੱਚਿਆਂ ਨੂੰ  ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟਸੀਟ ਬੈਲਟਟਰੈਫਿਕ ਸਾਈਨਡਰਾਈਵਿੰਗ ਲਾਇਸੰਸਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਉਨ੍ਹਾਂ ਵਿਦਿਆਰਥੀਆਂ ਨੂੰ  ਨਵੇ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਬੱਚੇ ਆਪ ਟਰੈਫਿਕ ਨਿਯਮਾਂ ਸਬੰਧੀ ਪੂਰੀ ਤਰ੍ਹਾਂ ਜਾਣੂ ਹੋਣਗੇ ਤਾਂ ਉਹ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਦੁਰਘਟਨਾਵਾ ਨੂੰ ਘਟਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਛੋਟੀ ਜੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨਇਸ ਕਰਕੇ ਸੜਕ ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 

Tags:

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ