ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ 'ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ 'ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 29 ਮਾਰਚ (000) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਲੁਧਿਆਣਾ ਕੇਂਦਰੀ ਹਲਕੇ ਵਿੱਚ ਨੰਬਰ 44 ਅਤੇ 45 ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਨੂੰ ਬਦਲਣ ਦੇ ਪ੍ਰਸਤਾਵ 'ਤੇ ਚਰਚਾ ਕੀਤੀ।

ਮੀਟਿੰਗ ਵਿੱਚ 'ਆਪ', ਭਾਜਪਾ, ਕਾਂਗਰਸ, ਬਸਪਾ ਸਮੇਤ ਹੋਰ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਇਸ ਸੰਦਰਭ ਵਿੱਚ ਰਾਜਨੀਤਿਕ ਪਾਰਟੀਆਂ ਤੋਂ ਕੋਈ ਇਤਰਾਜ਼ ਪ੍ਰਾਪਤ ਨਹੀਂ ਹੋਇਆ ਹੈ। ਮੀਟਿੰਗ ਦੌਰਾਨ ਉਕਤ ਇਮਾਰਤਾਂ ਦੇ 23 ਪੋਲਿੰਗ ਸਟੇਸ਼ਨਾਂ ਦੇ ਨਾਵਾਂ ਵਿੱਚ ਕੀਤੀਆਂ ਗਈਆਂ ਮਾਮੂਲੀ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਦੌਰਾਨ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

Tags:

Advertisement

Latest News

ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ
ਲੁਧਿਆਣਾ, 27 ਅਪ੍ਰੈਲ (000) - ਲੋਕ ਸਭਾ ਚੋਣਾਂ ਦੌਰਾਨ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਿਰਤੀਆਂ ਨੂੰ...
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ
ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ
ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਦੂਜੀ ਵਾਰ ਰਿਹਾ ਅੱਵਲ
ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਅਭਿਆਨ
ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ