ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 7 ਫਰਵਰੀ:
ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਮੀਨਾਂ ਦੇ ਇੰਤਕਾਲ ਤੇ ਤਕਸੀਮਾਂ ਦੇ ਬਕਾਇਆ ਪਏ ਮਾਮਲਿਆਂ ਦਾ ਨਿਪਟਾਰਾ ਤੈਅ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਜਮਾਂਬੰਦੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਤੇ ਪੰਚਾਇਤੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਕਰਵਾਈ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਧਿਕਾਰੀ ਤੈਅ ਸਮੇਂ ਵਿੱਚ ਕੰਮਾਂ ਨੂੰ ਨੇਪਰੇ ਚਾੜ੍ਹਨ, ਤਾਂ ਜੋ ਬਕਾਇਆ ਪਏ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।
ਮੀਟਿੰਗ ਵਿੱਚ ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਧਮ, ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ