ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਸ਼ਾਮਚੁਰਾਸੀ, ਉੜਮੁੜ ਅਤੇ ਚੱਬੇਵਾਲ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

       ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਐੱਲ.ਓਜ਼ ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ 'ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

           ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਜਿਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੋਵੇਗੀਉੱਥੇ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੁੱਖ ਚੋਣ ਅਧਿਕਾਰੀਪੰਜਾਬ ਨੂੰ ਭੇਜੇ ਜਾਣਗੇਤਾਂ ਜੋ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਹੋਰ ਵੱਧ ਸੁਵਿਧਾ ਮਿਲ ਸਕੇ।

        ਇਸ ਮੌਕੇ 'ਤੇ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਮੌਜੂਦ ਸਨ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ, 2 ਜੁਲਾਈ :      ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ...
ਡਿਪਟੀ ਕਮਿਸ਼ਨਰ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਐੱਸ.ਆਈ.ਆਰ. ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਮੰਤਰੀ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ
ਸਿਵਲ ਹਸਪਤਾਲ ਨੰਗਲ ਵਿਖੇ ਸ਼ੱਕੀ ਪੀਲੀਏ ਦੇ ਮਰੀਜ਼ਾਂ 'ਚ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਵਿਸ਼ੇਸ਼ ਨਿਗਰਾਨੀ
ਲੁਧਿਆਣਾ ਵਿੱਚ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ