ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ - ਰਾਕੇਸ਼ ਪ੍ਰਕਾਸ਼

ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ - ਰਾਕੇਸ਼ ਪ੍ਰਕਾਸ਼

ਮਾਲੇਰਕੋਟਲਾ 12 ਜੂਨ -

                                ਜ਼ਿਲ੍ਹੇ  ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ  ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ।   ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ। ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।

                                ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। 

                                ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646