ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ

ਫਿਰੋਜ਼ਪੁਰ, 14 ਸਤੰਬਰ 2024
 
ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ। 
                 ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
                   ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। 
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।
Tags:

Advertisement

Latest News

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ...
ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ
ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਲਗਭਗ 6500 ਦੇ ਕਰੀਬ ਲੋਕ ਸੀਐਮ ਦੀ ਯੋਗਸ਼ਾਲਾ ਤਹਿਤ ਹੋਏ ਰਜਿਸਟਰਡ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬੈਂਕ ਸਖੀਆਂ ਤੇ ਬੈਂਕ ਮੈਨੇਜਰਾਂ ਨੂੰ ਟ੍ਰੇਨਿੰਗ ਪ੍ਰਦਾਨ
ਜਲੰਧਰ ਦਿਹਾਤੀ ਪੁਲਿਸ ਵਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ