ਗਰਮ ਹਵਾਵਾਂ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

ਗਰਮ ਹਵਾਵਾਂ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ

ਫਰੀਦਕੋਟ 19 ਅਪ੍ਰੈਲ, 2024

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਿਸੇ ਵੀ ਬਾਸ਼ਿੰਦੇ ਨੂੰਖਾਸ ਕਰ ਆਰਥਿਕ ਤੌਰ ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਗਰਮੀ ਕਾਰਨ ਜਾਨੀ ਨੁਕਸਾਨ ਨਾ ਝੱਲਣਾ ਪਵੇਸਬੰਧੀ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।

ਇਸ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਟਰ ਸ. ਜਗਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਫੇਜ਼-ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਫੇਜ਼-ਚੱਲ ਰਿਹਾ ਹੈ ਜਦਕਿ ਮਈ ਤੋਂ ਅਗਸਤ ਤੱਕ ਫੇਜ਼-ਸ਼ੁਰੂ ਹੋਣ ਵਾਲਾ ਹੈ ਜਿਸ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਮਾਲ ਵਿਭਾਗ ਨੂੰ ਹੀਟ ਅਲਰਟ ਜਾਰੀ ਕਰਨਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ ਲਈ ਨਿਯਮਿਤ ਕਾਨਫਰੰਸ ਆਯੋਜਤ ਕਰਨਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨਹਸਪਤਾਲਾਂ ਆਦਿ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀਟੋਪੀਤੌਲੀਆਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜਖਰਬੂਜਾਸੰਤਰਾਅੰਗੂਰਖੀਰਾਟਮਾਟਰਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

                ਉਨ੍ਹਾਂ ਅੱਗੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਹੀਟ ਵੇਵ ਦੌਰਾਨ ਹੋਣ ਵਾਲੇ ਖ਼ਤਰਿਆਂ ਅਤੇ ਬਿਮਾਰੀਆਂ ਸਬੰਧੀ ਸੰਦੇਸ਼ ਜਾਰੀ ਕਰਨਟੈਲੀਕਾਮ ਕੰਪਨੀਆਂ ਦੇ ਸਹਿਯੋਗ ਨਾਲ ਹੀਟ ਵੇਵ ਚਿਤਾਵਨੀ ਸਬੰਧੀ ਐਸ.ਐਮ.ਐਸ.ਈ-ਮੇਲ ਅਤੇ ਵੱਟਸ ਐਪ ਸੁਨੇਹੇ ਭੇਜਣੇਸਿਹਤ ਵਿਭਾਗ ਦੇ ਸਹਿਯੋਗ ਨਾਲ ਨਿੱਜੀ ਪ੍ਰੈਕਟੀਸ਼ਨਰਾਂ ਨੂੰ ਐਸ.ਐਮ.ਐਸ. ਚਿਤਾਵਨੀ ਭੇਜਣ,  ਚਿਤਾਵਨੀ ਜਾਰੀ ਕਰਨ ਲਈ ਲੋਕਲ ਰੇਡੀਓਐਫ ਐਮ ਰੇਡੀਓ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦਾ ਕੰਮ ਦਿੱਤਾ ਗਿਆ ਹੈ।

                ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਗਰਮੀ ਸਬੰਧੀ ਬਿਮਾਰੀਆਂ ਤੋਂ ਬਚਾਓ ਬਾਰੇ ਜਾਗਰੂਕ ਕਰਨਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਨੂੰ ਦਵਾਈਆਂ ਅਤੇ ਲੋੜੀਂਦਾ ਸਟਾਫ ਉਪਲਭਧ ਕਰਵਾਉਣਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਵਾਰਡ ਤਿਆਰ ਰੱਖਣਮੌਤ ਦੇ ਸਰਟੀਫਿਕੇਟਾਂ ਵਿੱਚ ਮੌਤ ਦਾ ਕਾਰਨ ਦਰਜ ਕਰਨ ਅਤੇ 108 ਐਮਰਜੈਂਸੀ ਸੇਵਾ ਬਹਾਲ ਰੱਖਣ ਦਾ ਕੰਮ ਸੌਂਪਿਆ ਗਿਆ ਹੈ।

                ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਨੂੰ ਉੱਚ ਖਤਰੇ ਵਾਲੇ ਖੇਤਰਾਂ ਵਿੱਚ ਐਸ. ਐਮ.ਐਸ. ਸੁਨੇਹੇ ਭੇਜਣਤਾਪਮਾਨ ਦਰਸਾਉਣ ਵਾਲੇ ਬਿਜਲਈ ਡਿਸਪਲੇ ਬੋਰਡ ਜਨਤਕ ਸਥਾਨਾਂ ਉਪਰ ਲਗਾਉਣਪੀਣ ਯੋਗ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ ਦਾ ਕੰਮ  ਦਿੱਤਾ ਗਿਆ ਹੈ।

                ਉਨ੍ਹਾਂ ਹੋਰ ਦੱਸਿਆ ਕਿ ਕਿਰਤ ਵਿਭਾਗ ਨੂੰ ਤਿੱਖੀ ਗਰਮੀ ਦੌਰਾਨ ਬਾਹਰ ਧੁੱਪ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਛੁੱਟੀ ਕਰਨਉਸਾਰੀ ਕਾਮਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਮਗਰੀ ਉਪਲਬਧ ਕਰਵਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਰੇਗਾ ਕਾਮਿਆਂ ਦੀ ਦਿਹਾੜੀ ਦਾ ਸਮਾਂ ਤਬਦੀਲ ਕਰਨ ਅਤੇ ਪਾਣੀ ਅਤੇ ਸ਼ੈੱਡ ਦਾ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

                ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਪੋਸਟਰ ਆਦਿ ਰਾਹੀਂ ਜਾਣਕਾਰੀ ਦੇਣ ਅਤੇ ਪਸ਼ੂ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦਾ ਕੰਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਨੂੰ ਬੱਸ ਅੱਡਿਆਂ ਉਪਰ ਲੂ ਨਾਲ ਹੋਣ ਵਾਲੇ ਰੋਗਾਂ ਤੋਂ ਬਚਾਅ ਸਬੰਧੀ ਪੋਸਟਰ ਆਦਿ ਲਗਾਉਣਪੀਣ ਵਾਲੇ ਪਾਣੀਸ਼ੈੱਡ ਆਦਿ ਦਾ ਪ੍ਰਬੰਧ ਕਰਨ ਅਤੇ ਤਿੱਖੀ ਗਰਮੀ ਦੌਰਾਨ ਦੁਪਹਿਰ 12 ਤੋਂ 4 ਵਜੇ ਤੱਕ ਬੱਸਾਂ ਨਾ ਚਲਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂਆਂਗਣਵਾੜੀ ਕੇਂਦਰਾਂਬਿਰਧ ਆਸ਼ਰਮਾਂ ਵਿੱਚ ਪਾਣੀ ਦਾ ਪ੍ਰਬੰਧ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News