ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ
Amritsar Sahib,31 May,2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ,ਉਨ੍ਹਾਂ ਕਿਹਾ ਕਿ ਪਿੰਡ ਢਿੱਲਵਾਂ ਵਿਚ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ (CCTV Cameras) ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।