ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ

Amritsar, October 28, 2024,(Azad Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ ਹਨ। ਉਹਨਾਂ ਨੇ ਚੋਣ ਵਿਚ ਬੀਬੀ ਜਗੀਰ ਕੌਰ ਨੂੰ ਹਰਾਇਆ,ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਵੋਟਾਂ 33 ਪਈਆਂ, 2 ਵੋਟਾਂ ਕੈਂਸਲ ਇਸ ਤੋਂ ਪਹਿਲਾਂ ਅਰਦਾਸ ਹੋਈ, ਜਿਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਵਾਕ ਲਿਆ,ਇਸ ਉਪਰੰਤ ਮੂਲ ਮੰਤਰ ਦੇ ਪਾਠ ਕੀਤੇ ਗਏ ਤੇ ਫਿਰ ਵਿਛੜੀਆਂ ਰੂਹਾਂ ਲਈ ਮੂਲ ਮੰਤਰ ਦੇ ਪਾਠ ਕੀਤੇ ਗਏ,ਇਸ ਉਪਰੰਤ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਜਿਸਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਈਦ ਕੀਤੀ,ਡੇਰਾ ਬਾਬਾ ਨਾਨਕ ਤੋਂ ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪੇਸ਼ ਕੀਤਾ ਜਿਸਦੀ ਮਿੱਠੂ ਸਿੰਘ ਕਾਨਹੇਕੇ ਹਲਕਾ ਮਾਨਸਾ ਤਾਈਦ ਕੀਤੀ ਅਤੇ ਸਤਵਿੰਦਰ ਸਿੰਘ ਟੌਹੜਾ ਨੇ ਤਾਈਦ ਦੀ ਮਜੀਦ ਕੀਤੀ,ਇਸ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰ ਕੇ ਵੋਟਾਂ ਪੁਆਉਣ ਦਾ ਸੁਝਾਅ ਰੱਖਿਆ ਪਰ ਇਹ ਮਨਜ਼ੂਰ ਨਾ ਹੋਇਆ,ਇਸ ਉਪਰੰਤ ਹੁਣ ਵੋਟਾਂ ਪੈਣ ਦਾ ਕੰਮ ਜਾਰੀ ਹੈ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ