ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਜੰਮੂ-ਕਸ਼ਮੀਰ ਦੌਰਾ
By Azad Soch
On
Jamnu & Kashmir,16,MAY,2025,(Azad Soch News):- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ ਹਨ।ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਸੁੱਟੇ ਗਏ ਗੋਲਿਆਂ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਰੱਖਿਆ ਮੰਤਰੀ ਨੇ ਬਦਾਮ ਬਾਗ ਛਾਉਣੀ (Badam Bagh Cantonment) ਵਿਖੇ ਪ੍ਰਦਰਸ਼ਿਤ ਕੁਝ ਮਲਬਾ ਵੀ ਦੇਖਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ-ਕਸ਼ਮੀਰ ਦੀ ਪੂਰੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨਗੇ,ਤੁਹਾਨੂੰ ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ (Operation Sindoor) ਤੋਂ ਬਾਅਦ ਇਹ ਉਨ੍ਹਾਂ ਦਾ ਜੰਮੂ-ਕਸ਼ਮੀਰ ਦਾ ਪਹਿਲਾ ਦੌਰਾ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


