ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਕੀਤਾ ਜਾ ਰਿਹਾ ਪ੍ਰੇਰਿਤ: ਡੀ.ਸੀ.
By Azad Soch
On
ਫਿਰੋਜ਼ਪੁਰ, 31 ਅਕਤੂਬਰ 2025.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਜਾਈ ਲਈ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਖੇਤ ਤਿਆਰ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ|
ਇਸੇ ਤਹਿਤ ਆਰਿਫ ਕੇ ਸਰਕਲ ਦੇ ਪਿੰਡ ਨਿਜਾਮ ਵਾਲਾ, ਬਾਘੇ ਵਾਲਾ ,ਸੁਲਤਾਨ ਵਾਲਾ ਤੇ ਉਸਮਾਨ ਵਾਲਾ ਦੇ ਪਿੰਡਾਂ ਦੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਟੀਮ ਵੱਲੋਂ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਵਿਭਾਗ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਝੋਨੇ ਦੀ ਪਰਾਲੀ ਨੂੰ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨਗੇ|
ਉਹਨਾਂ ਕਿਹਾ ਕਿ ਕਿਸਾਨਾਂ ਵਿੱਚ ਪਹਿਲਾਂ ਨਾਲੋਂ ਕਾਫੀ ਜ਼ਿਆਦਾ ਜਾਗਰੂਕਤਾ ਆਈ ਹੈ ਅਤੇ ਅੱਗ ਲੱਗਣ ਦੀਆਂ ਦੁਰਘਟਨਾਵਾਂ ਵੀ ਨਾ ਮਾਤਰ ਹੀ ਹਨ। ਪਿੰਡ ਅਲੀ ਵਾਲੇ ਦੇ ਕੁੱਲ ਰਕਬੇ ਦਾ 70 ਫੀਸਦੀ ਕਿਸਾਨਾਂ ਦੁਆਰਾ ਜ਼ਮੀਨਾਂ ਵਿਚ ਪਰਾਲੀ ਨੂੰ ਵਾਹ ਦਿੱਤਾ ਗਿਆ ਹੈ ਅਤੇ ਬਾਕੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਜ਼ਮੀਨ ਵਿਚ ਵਾਹਨ ਬਾਰੇ ਜਾਗਰੂਕ ਕੀਤਾ ਗਿਆ ਹੈ| ਪਿੰਡ ਮਲਸੀਆਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਟੀਮ ਵੱਲੋਂ ਜਾਗਰੂਕ ਕਰਕੇ ਕਣਕ ਦੀ ਬਿਜਾਈ ਬਾਰੇ ਜਾਣਕਾਰੀ ਦਿੱਤੀ ਗਈ ਹੈ| ਪਿੰਡ ਈਸਾ ਪੰਜ ਗਰਾਹੀ ਗੁਰੂਹਰਸਹਾਏ ਦੇ ਕਿਸਾਨ ਬਗੀਚ ਸਿੰਘ ਪੁੱਤਰ ਸੋਹਨ ਸਿੰਘ ਦੀ ਮਲਾਕੀ ਜਮੀਨ 14 ਏਕੜ ਵਿਚ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਲਏ ਗਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਹੈ। ਕਿਸਾਨ ਲਖਵੀਰ ਸਿੰਘ ਪਿੰਡ ਦੁੱਲੇ ਕੇ ਨੱਥੂਵਾਲਾ ਇੱਕ ਏਕੜ ਰਕਬੇ ਵਿਚ ਲਸਣ ਦੀ ਬਜਾਈ ਕਰਕੇ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤਿਆ ਗਿਆ ਹੈ|
ਬਲਾਕ ਗੁਰੂਹਰਸਹਾਏ ਦੇ ਪਿੰਡ ਸ਼ਰੀਂਹ ਵਾਲਾ ਬਰਾੜ ਦੇ ਕਿਸਾਨ ਰਾਮ ਸਿੰਘ ਦੀ ਮਲਾਕੀ ਜਮੀਨ 20 ਏਕੜ ਵਿਚ ਖੇਤੀਬਾੜੀ ਵਿਭਾਗ ਵੱਲੋ ਸਬਸਿਡੀ ਤੇ ਦਿਤੇ ਬੇਲਰ ਮਾਲਕ ਨਾਲ ਤਾਲਮੇਲ ਕਰਵਾ ਕੇ ਗੱਠਾ ਬਣਵਾਇਆ ਗਈਆ ਹਨ| ਆਰਿਫ ਕੇ ਸਰਕਲ ਦੇ ਪਿੰਡ ਨਿਜਾਮ ਵਾਲਾ, ਬਾਘੇ ਵਾਲਾ ,ਸੁਲਤਾਨ ਵਾਲਾ ਤੇ ਉਸਮਾਨ ਵਾਲਾ ਦੇ ਪਿੰਡਾਂ ਦੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ ਹੈ|
ਜੇਕਰ ਕਿਤੇ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਹੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਮੌਕੇ ਤੇ ਪਹੁੰਚ ਕੇ ਅੱਗ ਨੂੰ ਰੋਕਦੇ ਹਨ| ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਕਣਕ ਦੀ ਬਜਾਈ ਲਈ ਖੇਤ ਤਿਆਰ ਕਰਨ, ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ ਅਤੇ ਵਾਤਾਵਰਨ ਗੰਧਲਾ ਹੋਣ ਤੋਂ ਵੀ ਬਚਾਅ ਰਹੇਗਾ।
Tags:
Related Posts
Latest News
07 Dec 2025 13:34:14
*ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ ,...


