ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ
By Azad Soch
On
ਅੰਮ੍ਰਿਤਸਰ,16, ਜੂਨ, 2026, (ਆਜ਼ਾਦ ਸੋਚ ਨਿਊਜ਼):- ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਈ ਅਹਿਮ ਪੰਥਕ ਮਾਮਲਿਆਂ ’ਤੇ ਫ਼ੈਸਲੇ ਸੁਣਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਫ਼ੈਸਲੇ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਗੁਰਜੰਟ ਸਿੰਘ ਬਰਨਾਲਾ ਵੱਲੋਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਸਬੰਧੀ ਮਾਮਲਾ ਵਿਚਾਰਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਸ ਨੂੰ ਗੰਭੀਰ ਅਵੱਗਿਆ ਮੰਨਦਿਆਂ ਗੁਰਜੰਟ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (Takht Sri Damdama Sahib, Talwandi Sabo) ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਪਿਆਰੇ ਸਾਹਿਬਾਨ ਦੇ ਸਨਮੁੱਖ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।
Related Posts
Latest News
12 Jul 2026 21:54:31
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):- ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...

