ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ

ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਨੂੰ 31 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 8 ਦਸੰਬਰ :  
        ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਅਗਰਵਾਲ ਲੇਡੀਜ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ 31000 ਰੁਪਏ ਦਾ ਮਹੱਤਵਪੂਰਨ ਯੋਗਦਾਨ ਦਿੱਤਾ ਗਿਆ  ਹੈ। ਇਨ੍ਹਾਂ ਮੈਂਬਰਾਂ ਵੱਲੋਂ ਰੈੱਡ ਕਰਾਸ ਸੁਸਾਇਟੀ ਦੀ ਮੌਜੂਦਾ ਸਮੇਂ ਵਿੱਚ ਹੋ ਰਹੀ ਵਧੀਆ ਕਾਰਗੁਜਾਰੀ ਨੂੰ ਦੇਖਦੇ ਹੋਏ ਰੈੱਡ ਕਰਾਸ ਸਮਾਜ ਭਲਾਈ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਆਪਣੇ ਪੱਧਰ ‘ਤੇ 31000 ਰੁਪਏ ਇੱਕਤਰ ਕੀਤੀ ਗਈ ਹੈ। ਇਹ ਰਕਮ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਦੇ ਮੈਬਰ ਰਾਕੇਸ਼ ਕਪਿਲਾ ਦੇ ਸਪੁਰਦ ਕੀਤੀ ਗਈ।

        ਸਕੱਤਰ ਰੈੱਡ ਕਰਾਸ ਨੇ ਇਹ ਵੀ ਦੱਸਿਆ ਕਿ ਅਗਰਵਾਲ ਲੇਡੀਜ ਕਲੱਬ ਦੇ ਮੈਂਬਰਾਂ ਨੇ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਵਿੱਚੋਂ ਖਾਸ ਤੋਰ ਤੇ ‘ਰੈਡ ਕਰਾਸ ਵਿੰਗਜ਼ ਪ੍ਰੋਜੈਕਟ’ ਅਧੀਨ ਸਪੈਸ਼ਲ ਬੱਚਿਆਂ ਨੂੰ ਰੁਜਗਾਰ ਦੇਣ ਲਈ ਚਲਾਈਆਂ ਜਾ ਰਹੀਆਂ ਟੱਕ ਸ਼ਾਪਜ਼ ਦੀ ਬਹੁਤ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਭਰ ਵਿੱਚ ਸਪੈਸਲ ਬੱਚਿਆਂ ਦੇ ਵਿਕਾਸ ਲਈ ਇਕ ਨਿਵੇਕਲਾ ਪ੍ਰੋਜੈਕਟ ਹੈ, ਜਿਸ ਨਾਲ ਇਹ ਸਪੈਸਲ ਬੱਚੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਕਾਮਯਾਬ ਹੋਏ ਹਨ। ਇਸ ਤੋਂ ਇਲਾਵਾ ਕਲੱਬ ਮੈਂਬਰਾਂ ਵੱਲੋਂ ਰੈੱਡ ਕਰਾਸ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ, ਵੋਕੇਸ਼ਨਲ ਟ੍ਰੇਨਿੰਗ ਸੈਂਟਰ ਅਤੇ ਕਰੈੱਚ ਸੈਂਟਰ ਦੀ ਵੀ ਬਹੁਤ ਸ਼ਲਾਘਾ ਕੀਤੀ ਹੈ।

     ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਸ਼ਮੀਰੀ ਲਾਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਪਣੇ ਬੇਟੇ ਪੀਰਸ਼ ਜੌਲੀ ਦੇ ਜਨਮ ਦਿਨ ‘ਤੇ ਰੈੱਡ ਕਰਾਸ ਸੁਸਾਇਟੀ ਨੂੰ 21 ਗਰਮ ਕੰਬਲ ਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕੰਬਲ ਰੈੱਡ ਕਰਾਸ ਸੁਸਾਇਟੀ ਦੁਆਰਾ ਗ਼ਰੀਬ  ਅਤੇ ਜ਼ਰੂਰਮੰਦ ਲੋਕਾਂ ਨੂੰ ਮੁਹੱਈਆ ਕੀਤੇ ਜਾਣਗੇ। 

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ