ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ


ਚੰਡੀਗੜ੍ਹ, 3 ਨਵੰਬਰ:


ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ