20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 8 ਫਰਵਰੀ (         ) - ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ  ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ।

ਅੱਜ ਇਹਨਾਂ ਵਿਕਾਸ ਕਾਰਜਾਂ ਦਾ ਆਰੰਭ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਜਿੱਥੇ ਗਲੀਆਂ, ਨਾਲੀਆਂ, ਪਾਰਕਾਂ ਬਣਾਉਣ ਦੇ ਨਾਲ  ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਉਥੇ ਵਿਕਾਸ ਦੇ ਹੋਰ ਕਾਰਜ ਵੀ ਜੰਗੀ ਪੱਧਰ 'ਤੇ ਜਾਰੀ ਹਨ।  ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਤਿੰਨ ਸ਼ਮਸ਼ਾਨਘਾਟ ਹਨ, ਪਰ ਇਹਨਾਂ ਦੀ ਜਗ੍ਹਾ ਘੱਟ ਹੋਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਵਿਸ਼ੇਸ਼ ਗਰਾਂਟ ਦੇ ਨਾਲ ਇਹਨਾਂ ਸ਼ਮਸ਼ਾਨਘਾਟਾਂ ਨੂੰ ਖੁੱਲ੍ਹਾ ਕਰਕੇ ਚਾਰਦੀਵਾਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਇਹਨਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਇਹਨਾਂ ਦੋਵਾਂ ਖੇਤਰਾਂ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਰਿਕਾਰਡ ਤੋੜ ਕੰਮ ਹੋਏ ਹਨ। ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਹੁਣ ਸਿਹਤ ਕ੍ਰਾਂਤੀ ਰਾਹੀਂ ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਦਾ 10 ਲੱਖ ਰੁਪਏ ਸਲਾਨਾ ਮੁਫਤ ਮੈਡੀਕਲ ਬੀਮਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਖੇਤਰ ਵਿੱਚ ਮਾਨ ਸਰਕਾਰ ਨੇ ਨਵੀਆਂ ਪੁਲਾਂਘਾਂ ਪੁੱਟੀਆਂ ਹਨ। 

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ