ਨਗਰ ਕੌਂਸਲ ਆਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਕਾਉਂਟਿੰਗ ਸੈਂਟਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ

ਨਗਰ ਕੌਂਸਲ ਆਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਕਾਉਂਟਿੰਗ ਸੈਂਟਰਾਂ ’ਤੇ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਮਈ -     ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। 

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ 2026 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਨਗਰ ਕੌਂਸਲ ਆਮ ਚੋਣਾਂ 2026 ਲਈ ਜ਼ਿਲ੍ਹੇ ਵਿੱਚ ਤਿੰਨ ਕਾਉਂਟਿੰਗ ਸੈਂਟਰ ਬਣਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਸਰਕਾਰੀ ਕਾਲਜ, ਕੋਟਕਪੁਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਵੇਗੀ। 

ਇਸੇ ਤਰ੍ਹਾਂ ਨਗਰ ਕੌਂਸਲ ਮਲੋਟ ਦੀਆਂ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਮਲੋਟ ਸ੍ਰੀ ਪੰਕਜ ਕੁਮਾਰ ਦੀ ਨਿਗਰਾਨੀ ਹੇਠ ਬਲੈਕ ਰੋਜ਼ ਕਲੱਬ, ਸੀ.ਆਰ.ਸੀ. ਬਿਲਡਿੰਗ, ਪੁੱਡਾ ਕਲੋਨੀ, ਮਲੋਟ ਵਿਖੇ ਹੋਵੇਗੀ। 

ਨਗਰ ਕੌਂਸਲ ਗਿੱਦੜਬਾਹਾ ਦੀ ਵੋਟਾਂ ਦੀ ਗਿਣਤੀ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ ਵਿਖੇ ਕਰਵਾਈ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਕਾਉਂਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਸਪੈਸ਼ਲ ਚੋਣ ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਉਂਟਿੰਗ ਸੈਂਟਰਾਂ ਅੰਦਰ ਮੋਬਾਈਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਰਹੇਗੀ। 

ਉਨ੍ਹਾਂ ਕਿਹਾ ਕਿ ਕਾਉਂਟਿੰਗ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਸਕੇ। 

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ