ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਗ੍ਰਹਿ ਸਕੱਤਰ ਨੀਲਿਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਮੀਟਿੰਗਾਂ ਦੌਰਾਨ ਮੰਤਰੀ ਚੀਮਾ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਨਾਲ ਸਬੰਧਤ ਮਾਮਲਾ ਜਲਦ ਤੋਂ ਜਲਦ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜਿਆ ਜਾਵੇਗਾ।

ਇਹ ਮੀਟਿੰਗਾਂ ਬਹੁਤ ਹੀ ਸਾਰਥਕ ਮਾਹੌਲ ਵਿੱਚ ਹੋਈਆਂ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਫਰੰਟਲਾਈਨ ਵਾਰੀਅਰਜ਼ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ।

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ