ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਚੰਡੀਗੜ੍ਹ, 3 ਸਤੰਬਰ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।

ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ ਅਤੇ ਸੂਬਾ ਸਰਕਾਰ ਆਪਣੇ ਨਾਗਰਿਕਾਂ ਅਤੇ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। 

Advertisement

Latest News

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ