ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 30 ਮਾਰਚ:

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁੱਲਾਂਵਾੜੀ ਤੱਕ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਪ੍ਰੋਜੈਕਟ 'ਤੇ ਲਗਭਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਭਗ 7.69 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਅਤੇ ਸ਼ਹਿਰ ਵਿਚਕਾਰ ਸੰਪਰਕ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਜਵਾੜਾ ਪਿੰਡ ਵਿੱਚ 400 ਮੀਟਰ ਲੰਬੀ ਕੰਕਰੀਟ ਸੜਕ ਵੀ ਬਣਾਈ ਜਾ ਰਹੀ ਹੈ, ਜੋ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਜਵਾੜਾ ਪਿੰਡ ਤੋਂ ਬਿਲਾਸਪੁਰ ਅਤੇ ਨੰਗਲ ਸ਼ਹੀਦਾਂ ਪਿੰਡ ਤੱਕ ਸੜਕ ਦੀ ਚੌੜਾਈ 10 ਤੋਂ ਵਧਾ ਕੇ 14 ਫੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਉੱਚ ਗੁਣਵੱਤਾ ਨਾਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਨਰਿੰਦਰ ਕੌਰ, ਮਨਜੀਤ ਸਿੰਘ, ਭਜਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ, ਰਾਜਨ ਪ੍ਰਦੀਪ, ਵਿਜੇ ਅਗਰਵਾਲ, ਬਰਿੰਦਰ ਵੈਦ ਅਤੇ ਸੁਮੇਸ਼ ਸੋਨੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। 

Advertisement

Latest News

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ
ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ