ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ

ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 9 ਜਨਵਰੀ (    ) ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੀਅ ਵੱਖ-ਵੱਖ ਸਖਸ਼ੀਅਤਾਂ ਤੇ ਲੋਕ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈਉਹ ਵਚਨਬੱਧ ਹਨ।

ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਹਿਜ 2 ਸਾਲ ਅਤੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕਾ ਬਟਾਲਾ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਕਾਦੀਆਂ ਰੋਡਕਾਹਨੂੰਵਾਨ ਚੌਂਕਜਲੰਧਰ ਰੋਡ ਤੇ ਸ਼ਹਿਰ ਵਿਚਲਾ ਬਟਾਲਾ-ਅੰਮ੍ਰਿਤਸਰ ਰੋਡ ਚੌੜੀਆਂ ਕਰਨ ਦੇ ਨਾਲ ਸ਼ਹਿਰ ਦੇ ਚੌਂਕਾਂ ਨੂੰ ਚੋੜਿਆਂ ਕੀਤਿਆਂ ਗਿਆ ਹੈ। ਉਸਮਾਨਪੁਰ ਸਿਟੀ ਨੇੜੇ ਸ਼ਹੀਦ ਭਗਤ ਸਿੰਘ ਚੋਂਕਪੁਰਾਣਾ ਅੰਮ੍ਰਿਤਸਰ-ਬਟਾਲਾ ਬਾਈਪਾਸ ਵਿਖੇ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਤੋਂ ਇਲਾਵਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਓਥੇ ਵੱਡ ਅਕਾਰੀ ਕਲਾਕ ਟਾਵਰ ਲਗਾਇਆ ਜਾਵੇਗਾ।

ਉਨਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪੈਲਕਸ ਉਸਾਰਿਆ ਜਾ ਰਿਹਾ ਹੈਜੋ ਇਸੇ ਮਹੀਨੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਐਂਟਰੀ ਗੇਟ ਬਣਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆਂ ਮੁਹੱਈਆ ਕਰਵਾਉਣ ਦੇ ਨਾਲ ਸਕੂਲ ਆਫ ਐੱਮੀਨੈੱਸ ਉਸਾਰਿਆ ਜਾ ਰਿਹਾ ਹੈ। ਲੋਕਾਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨਜੋ ਸਫਲਤਾਪੂਰਵਕ ਚੱਲ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਲੋੜਵੰਦ ਲੋਕਾਂ ਦੀਆਂ 4470 ਨਵੀਂ ਪੈਨਸ਼ਨਾਂ ਲਗਾਉਣ ਦੇ ਨਾਲ 750 ਨਵੇਂ ਰਾਸ਼ਨ ਕਾਰਡ ਬਣਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਵਿਕਾਸ ਲਈ ਕਰੀਬ 58.91 ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਅਤੇ 4.39 ਕਰੋੜ ਰੁਪਏ ਸਫਾਈ ਵਾਹਨਾਂ ਲਈ ਖਰਚ ਕੀਤੇ ਜਾ ਚੁੱਕੇ ਹਨ।  ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿਖੇ ਦੁਕਾਨਦਾਰਾਂ ਤੇ ਆੜ੍ਹਤੀਆਂ ਦੀਆਂ ਸਹੂਲਤ ਲਈ 1.5 ਕਰੋੜ ਦੀ ਲਾਗਤ ਨਾਲ ਮੰਡੀ ਸ਼ੈੱਡ ਉਸਾਰਿਆ ਗਿਆ ਅਤੇ  ਕਰੀਬ 6.86 ਕਰੋੜ ਰੁਪਏ ਕੱਚੇ ਕੋਠਿਆਂ ਲਈ ਵੰਡੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ