ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 5 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ਤੇ ਤਿਆਰ ਕੀਤੀ ਗਈ ਹੈਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.)ਪੰਜਾਬ ਦੁਆਰਾ ਟਰੱਸਟ ਦੇ ਆਧਾਰ ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

 

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ।

ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ